ਪੱਤਰ ਪ੍ਰੇਰਕ
ਤਰਨ ਤਾਰਨ, 9 ਜੁਲਾਈ
ਥਾਣਾ ਸਿਟੀ ਦੇ ਹੌਲਦਾਰ ਸੁੱਖਾ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਬੀਤੀ ਸ਼ਾਮ ਸ਼ਹਿਰ ਦੇ ਮੁਹੱਲਾ ਨਾਨਕਸਰ ਦੇ ਵਾਸੀ ਸੰਨੀ ਗਿਰੀ ਦੇ ਘਰ ਛਾਪਾ ਮਾਰ ਕੇ 15000 ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ| ਪੁਲੀਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ| ਇਸ ਤੋਂ ਇਲਾਵਾ ਸਰਹਾਲੀ ਪੁਲੀਸ ਨੇ ਇਲਾਕੇ ਦੇ ਪਿੰਡ ਖੱਬੇ ਰਾਜਪੂਤਾਂ ਦੇ ਵਾਸੀ ਦਵਿੰਦਰ ਸਿੰਘ ਦੇ ਘਰੋਂ 155 ਲਿਟਰ ਲਾਹਣ ਬਰਾਮਦ ਕੀਤਾ ਹੈ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ| ਜਾਣਕਾਰੀ ਮੁਤਾਬਿਕ ਸਿਟੀ ਥਾਣੇ ਦੀ ਪੁਲੀਸ ਨੇ ਦੋਵੇਂ ਮਾਮਲਿਆਂ ਵਿੱਚ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਏ ਹਨ।