ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 13 ਜਨਵਰੀ
ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਬਹੁਤ ਕਰੀਬੀ ਮੰਨੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਅਤੇ ਬਹੁਮੰਤਵੀ ਕੋਆਪਰੇਟਿਵ ਸੁਸਾਇਟੀ ਪਸਨਾਵਾਲ ਦੇ ਮੌਜੂਦਾ ਪ੍ਰਧਾਨ ਗੁਰਨਾਮ ਸਿੰਘ ਰੰਧਾਵਾ ਕਾਂਗਰਸ ਪਾਰਟੀ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹਲਕਾ ਕਾਦੀਆਂ ਤੋਂ ਉਮੀਦਵਾਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸਾਥੀਆਂ ਸਣੇ ਸ਼ਾਮਲ ਹੋਏ ਗੁਰਨਾਮ ਸਿੰਘ ਰੰਧਾਵਾ ਦਾ ਸਵਾਗਤ ਕੀਤਾ ਗਿਆ।