ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਐਨੀਮਲ ਵੈਲਫੇਅਰ ਚੈਰੀਟੇਬਲ ਟਰੱਸਟ ਵਲੋਂ ਸ਼ੁਰੂ ਕੀਤੇ ‘ਐਨੀਮਲ ਬਰਥ ਕੰਟਰੋਲ ਸੈਂਟਰ’ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਕੀਤਾ ਗਿਆ।ਮੇਅਰ ਕਰਮਜੀਤ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਇਹ ਸੰਸਥਾ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਨਵੇਂ ਕੇਂਦਰ ਵਿੱਚ ਵਧੇਰੇ ਪਿੰਜਰੇ ਲਿਆਂਦੇ ਗਏ ਹਨ, ਜਿਥੇ ਜਨਮ ਦਰ ਘਟਾਊਣ ਲਈ ਕੁੱਤਿਆਂ ਨੂੰ ਰੱਖਿਆ ਜਾਵੇਗਾ।
ਇਸ ਮੌਕੇ ਟਰਸਟ ਦੀ ਮੁਖੀ ਮੈਡਮ ਅਨੀਤਾ ਛੀਨਾ , ਅਮਰਜੀਤ ਛੀਨਾ, ਡਾ. ਜੋਤੀ ਕਾਲਰਾ, ਰੀਚਾ, ਸਮਿਰਧੀ ਤੇ ਹੋਰ ਹਾਜ਼ਰ ਸਨ।