ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ 1 ਜੁਲਾਈ
ਰਣਜੀਤ ਐਵੇਨਿਊ ਸਥਿਤ ਪਾਇਟੈਕਸ ਮੈਦਾਨ ਵਿੱਚ ਅੱਜ ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਹਰਪ੍ਰੀਤ ਸਿੰਘ ਨੇ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਕੱਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਵਲੋਂ ਹੱਥਾਂ ਨਾਲ ਤਿਆਰ ਕੀਤਾ ਗਿਆ ਬਹੁਮੁੱਲਾ ਸਾਮਾਨ ਦੇਖਿਆ।
ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਰਾਫਟ ਬਾਜ਼ਾਰ 10 ਜੁਲਾਈ ਤਕ ਚੱਲੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਦਸਤਕਾਰੀ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਾਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਕਰਾਫ਼ਟ ਬਾਜ਼ਾਰ ਵੱਖ-ਵੱਖ ਕਿੱਤਿਆਂ ਵਿੱਚ ਪ੍ਰਚਲਿਤ ਹਸਤਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਰਾਫ਼ਟ ਬਾਜ਼ਾਰ ਵਿੱਚ ਲੱਕੜੀ, ਕੱਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਵਲੋਂ ਹੱਥਾਂ ਨਾਲ ਤਿਆਰ ਕੀਤੇ ਗਏ ਬਹੁਮੁੱਲੇ ਸਾਮਾਨ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਲੋਕ ਇਸ ਦੀ ਖਰੀਦਦਾਰੀ ਵੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੇ ਇਸ ਬਾਜ਼ਾਰ ਵਿਚ ਪਹੁੰਚਣ ਅਤੇ ਆਪਣੀ ਇੱਛਾ ਅਤੇ ਸ਼ੌਕ ਮੁਤਾਬਿਕ ਉਤਪਾਦਾਂ ਦੀ ਖਰੀਦਦਾਰੀ ਕਰਨ।