ਮਜੀਠਾ: ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਢਿੰਗ ਨੰਗਲ ਵਿੱਚ ਨਵੇਂ ਬਣੇ ਰਸਤਿਆਂ ਦੇ ਮੁਕੰਮਲ ਹੋਣ ’ਤੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਪੰਚਾਇਤੀ ਰਾਜ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਕੰਮ ਰਹਿ ਗਏ ਹਨ ਉਨ੍ਹਾਂ ਦੇ ਵੀ ਜਲਦ ਐਸਟੀਮੇਟ ਬਣਾ ਕੇ ਦਿੱਤੇ ਜਾਣ। ਸੱਚਰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੇ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ ਤੇ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। -ਪੱਤਰ ਪ੍ਰੇਰਕ