DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਸੁੱਖਾ ਬਥਵਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਗੁਰਦਾਸਪੁਰ, 3 ਜੁਲਾਈ

Advertisement

ਪਿੰਡ ਸੁੱਖਾ ਬਥਵਾਲਾ ’ਚ 5.40 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ ਹੈਂਡ ਪੰਪ ਲਗਾਉਣ ਦਾ ਪ੍ਰਾਜੈਕਟ ਪੂਰਾ ਕੀਤਾ ਗਿਆ ਹੈ। ਇਸ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ। ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ ਸ਼ਹਿਰਾਂ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡ ਬਥਵਾਲਾ ਵਿੱਚ 3.10 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਅਤੇ 2.10 ਲੱਖ ਰੁਪਏ ਦੀ ਲਾਗਤ ਨਾਲ ਹੈਂਡ ਪੰਪ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 12 ਲੱਖ ਰੁਪਏ ਹੋਰ ਗਰਾਂਟ ਦਿੱਤੀ ਗਈ ਹੈ ਜਿਸ ਨਾਲ ਪਿੰਡ ਵਿੱਚ ਇੱਕ ਧਰਮਸ਼ਾਲਾ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਸੁੱਖਾ ਬਥਵਾਲਾ ਦੇ ਕਈ ਵਸਨੀਕ ਵਿਦੇਸ਼ਾਂ ਵਿੱਚ ਵੀ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਵੀ ਆਪਣੇ ਪਿੰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਪਿੰਡ ਸੁੱਖਾ ਬਥਵਾਲਾ ਦੇ ਸਰਪੰਚ ਕਮਲਦੀਪ, ਆਕਾਸ਼ਦੀਪ, ਨੰਬਰਦਾਰ ਰਣਜੀਤ ਸਿੰਘ ਹੇਮਰਾਜ ਪੁਰ, ਸਕੱਤਰ ਪਾਹੁਲ ਤੁਲੀ, ਸਰਪੰਚ ਪਵਨ ਕੁਮਾਰ ਹੱਲਾ, ਸਰਪੰਚ ਬਿੱਟੂ ਭੱਠਾ ਕਾਲੋਨੀ ਤੋਂ ਇਲਾਵਾ ਪਿੰਡ ਸੁੱਖਾ ਬਥਵਾਲਾ ਦੀ ਸਮੁੱਚੀ ਪੰਚਾਇਤ ਤੇ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ ।

Advertisement
×