ਗੁਰਬਖਸ਼ਪੁਰੀ
ਤਰਨ ਤਾਰਨ, 16 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਅੱਜ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਵਿੱਚ 7 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਠੱਠਾ ਵਿੱਚ ਛੇਤੀ ਹੀ ਲੜਕੀਆਂ ਦਾ ਨਰਸਿੰਗ ਕਾਲਜ ਸਥਾਪਿਤ ਕੀਤਾ ਜਾਵੇਗਾ। ਇਸ ਵਿੱਚ 50 ਸੀਟਾਂ ਹੋਣਗੀਆਂ। ਇਸ ਕੈਂਪ ਵਿੱਚ ਇਲਾਕੇ ਦੇ 400 ਦੇ ਕਰੀਬ ਲੋਕਾਂ ਦਾ ਨਿਰੀਖਣ ਕੀਤਾ ਗਿਆ । ਬੀਬੀ ਜਾਗੀਰ ਕੌਰ ਨੇ ਇਸ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ (ਤਰਨ ਤਾਰਨ) ਵਿੱਚ 7 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਦਾ ਵੀ ਉਦਘਾਟਨ ਕੀਤਾ। ਇਹ ਪਲਾਂਟ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ।ਬੀਬੀ ਜਾਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਵੀ ਕੀਤਾ| ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਭੂਰਾਕੋਹਨਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਹਰਦਿਆਲ ਸਿੰਘ ਸੁਰਸਿੰਘ, ਕਸ਼ਮੀਰ ਸਿੰਘ ਗੰਡੀਵਿੰਡ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ. ਪੀ. ਸਿੰਘ, ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਦੇ ਮੁਖੀ ਡਾ. ਨਰਿੰਦਰ ਸਿੰਘ ਕੰਗ, ਬਾਬਾ ਸੁਬੇਗ ਸਿੰਘ ਕਾਰਸੇਵਾ ਗੋਬਿੰਦਵਾਲ ਸਾਹਿਬ ਸ਼ਾਮਲ ਸਨ।