DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫ਼ਤਹਿ ਸਿੰਘ ਕਲੋਨੀ ’ਚ ਗਲੀਆਂ ਦੇ ਕੰਮ ਦਾ ਉਦਘਾਟਨ

ਕੇਂਦਰੀ ਹਲਕੇ ’ਚ 5 ਕਰੋੜ ਦੀ ਲਾਗਤ ਨਾਲ ਬਣਨਗੀਆਂ ਗਲੀਆਂ: ਵਿਧਾਇਕ

  • fb
  • twitter
  • whatsapp
  • whatsapp
featured-img featured-img
ਵਿਧਾਇਕ ਡਾ. ਅਜੈ ਗੁਪਤਾ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ।
Advertisement

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ ਅੱਜ ਫ਼ਤਹਿ ਸਿੰਘ ਕਲੋਨੀ ਵਿੱਚ ਗਲੀਆਂ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ।

ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 5 ਕਰੋੜ ਦੀ ਲਾਗਤ ਨਾਲ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਮੁਰੰਮਤ ਕੀਤੀ ਗਈ ਹੈ, ਜਿਸ ਨਾਲ ਪਾਣੀ ਭਰਨ, ਗੰਦਗੀ ਅਤੇ ਸੀਵਰੇਜ ਰੁਕਾਵਟਾਂ ਵਰਗੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਮਿਲਦਾ ਹੈ। ਹੁਣ, ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਯੋਜਨਾਬੱਧ ਤਰੀਕੇ ਨਾਲ ਮਜ਼ਬੂਤ ਅਤੇ ਟਿਕਾਊ ਗਲੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੌਰਾਨ ਵਿਧਾਇਕ ਡਾ. ਅਜੈ ਗੁਪਤਾ ਨੇ ‘ਆਪ’ ਦੇ ਕਨਵੀਨਰ ਕਨਵੀਨਰ ਅਰਵਿੰਦ ਕੇਜਰੀਵਾਲ, ਪਾਰਟੀ ਦੇ ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ ਤੇ 23 ਹੋਰਨਾਂ ਦੇ ਆਬਕਾਰੀ ਨੀਤੀ ਕੇਸ ’ਚੋਂ ਬਰੀ ਹੋਣ ਨੂੰ ਸਚਾਈ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਰਾਊਜ਼ ਐਵਨਿਊ ਅਦਾਲਤ ਦਾ ਫੈਸਲਾ ਸਪੱਸ਼ਟ ਤੌਰ ’ਤੇ ਸਾਬਤ ਕਰਦਾ ਹੈ ਕਿ ਇਹ ਮਾਮਲੇ ਜਨਤਾ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਸਨ। ਉਨ੍ਹਾਂ ਕਿਹਾ ਕਿ ਸਚਾਈ ਨੂੰ ਕੁੱਝ ਸਮੇਂ ਲਈ ਦਬਾਇਆ ਜਾ ਸਕਦਾ ਹੈ ਪਰ ਇਸ ਨੂੰ ਕਦੇ ਵੀ ਹਰਾਇਆ ਨਹੀਂ ਜਾ ਸਕਦਾ। ਇਹ ਫੈਸਲਾ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜ਼ਬੂਤ ਕਰਦਾ ਹੈ।

Advertisement

Advertisement
Advertisement
×