ਸਰਹੱਦ ਪਾਰੋਂ ਡਰੋਨ ਰਾਹੀਂ ਅਸਲਾ ਤਸਕਰੀ ’ਚ ਵਾਧਾ
ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ਵਿੱਚ ਡਰੋਨ ਦੀ ਵਰਤੋਂ ਵਧਣ ਮਗਰੋਂ ਹਥਿਆਰਾਂ, ਗੋਲਾ ਬਾਰੂਦ ਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਸ਼ਹਿਰ ਦੀ ਪੁਲੀਸ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨਾਲ ਮਿਲ ਕੇ ਇੱਕ ਦਿਨ ’ਚ...
Advertisement
ਸਰਹੱਦ ਪਾਰੋਂ ਤਸਕਰੀ ਦੇ ਮਾਮਲੇ ਵਿੱਚ ਡਰੋਨ ਦੀ ਵਰਤੋਂ ਵਧਣ ਮਗਰੋਂ ਹਥਿਆਰਾਂ, ਗੋਲਾ ਬਾਰੂਦ ਤੇ ਵਿਸਫੋਟਕਾਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ। ਹਾਲ ਹੀ ਵਿੱਚ ਅੰਮ੍ਰਿਤਸਰ ਸ਼ਹਿਰ ਦੀ ਪੁਲੀਸ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨਾਲ ਮਿਲ ਕੇ ਇੱਕ ਦਿਨ ’ਚ 13 ਹਥਿਆਰ ਬਰਾਮਦ ਕੀਤੇ ਹਨ। ਇਸ ਵਿੱਚ ਇੱਕ ਨਾਬਾਲਗ ਸਣੇ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਪੁਲੀਸ ਇੰਟੈਲੀਜੈਂਸ ਨਾਲ ਸਬੰਧਿਤ ਇੱਕ ਸੀਨੀਅਰ ਅਧਿਕਾਰੀ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਵਿੱਚ ਅਤਿਵਾਦ ਦੇ ਦੌਰ ਦੌਰਾਨ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਸਲੀਪਰ ਸੈੱਲਾਂ ਤੇ ਅਤਿਵਾਦੀਆਂ ਨੂੰ ਹਥਿਆਰ ਸਪਲਾਈ ਕਰਨ ਲਈ ਕੀਤੀ ਜਾਂਦੀ ਸੀ, ਪਰ ਵਰਤਮਾਨ ਵਿੱਚ ਇਹ ਹਥਿਆਰ ਅਪਰਾਧੀਆਂ ਅਤੇ ਗੈਂਗਸਟਰਾਂ ਲਈ ਤਸਕਰੀ ਕੀਤੇ ਜਾ ਰਹੇ ਹਨ।
Advertisement
Advertisement
×