ਅਟਾਰੀ ਸਰਹੱਦ ’ਤੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ : The Tribune India

ਅਟਾਰੀ ਸਰਹੱਦ ’ਤੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਪਾਕਿਸਤਾਨ ਦੇ ਜਵਾਨਾਂ ਨੂੰ ਮਠਿਆਈਆਂ ਭੇਟ; ਗਾਇਕ ਜਸਬੀਰ ਜੱਸੀ ਨੇ ਬੰਨ੍ਹਿਆ ਰੰਗ

ਅਟਾਰੀ ਸਰਹੱਦ ’ਤੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਅਟਾਰੀ-ਵਾਹਗਾ ਸਰਹੱਦ ’ਤੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਪਰੇਡ ਕਰਦਾ ਹੋਇਆ ਬੀਐੱਸਐੱਫ ਦਾ ਮਹਿਲਾ ਵਿੰਗ।-ਫੋਟੋ: ਵਿਸ਼ਾਲ ਕੁਮਾਰ

ਦਿਲਬਾਗ ਸਿੰਘ ਗਿੱਲ

ਅਟਾਰੀ, 16 ਅਗਸਤ

ਅਟਾਰੀ ਸਰਹੱਦ ’ਤੇ ਭਾਰਤ ਦਾ ਆਜ਼ਾਦੀ ਦਿਹਾੜਾ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਪੰਕਜ ਕੁਮਾਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੂੰ ਜਵਾਨਾਂ ਵੱਲੋਂ ‘ਗਾਰਡ ਆਫ ਆਨਰ’ ਦਿੱਤਾ ਗਿਆ। ਉਨ੍ਹਾਂ ਜਵਾਨਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਫ਼ਲਾਂ ਦਾ ਟੋਕਰਾ ਭੇਟ ਕੀਤਾ। ਆਜ਼ਾਦੀ ਦਿਵਸ ਮੌਕੇ ਤੀਹ ਹਜ਼ਾਰ ਦੇ ਕਰੀਬ ਸੈਲਾਨੀ ਅਟਾਰੀ ਸਰਹੱਦ ਪੁੱਜੇ। ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ।

ਸੀਮਾ ਸੁਰੱਖਿਆ ਬਲ ਵੱਲੋਂ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਤੋਂ ਪਹਿਲਾਂ ਦੁਪਹਿਰ ਵੇਲੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਰੰਗ ਬੰਨ੍ਹਿਆ। ਇਸ ਤੋਂ ਇਲਾਵਾ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੇ ਕੋਰੀਓਗ੍ਰਾਫ਼ੀ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਸੀਮਾ ਸੁਰੱਖਿਆ ਬਲ ਦੀ ਬੈਂਡ ਟੀਮ ਵੱਲੋਂ ਦੇਸ਼ ਭਗਤੀ ਦੇ ਗੀਤਾਂ ਦੀ ਧੁਨ ਵਜਾਈ ਗਈ। ਬੱਚਿਆਂ ਵਲੋਂ ਰਵਾਇਤੀ ਪਹਿਰਾਵੇ ’ਚ ਗਿੱਧਾ-ਭੰਗੜਾ ਪਾਇਆ ਗਿਆ।

ਇਸ ਤੋਂ ਇਲਾਵਾ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕਰ ਕੇ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਸੀਮਾ ਸੁਰੱਖਿਆ ਬਲ ਦੇ ਡੀਆਈਜੀ ਸੰਜੇ ਗੌਰ ਨੇ ਸਾਂਝੀ ਜਾਂਚ ਚੌਂਕੀ ਅਟਾਰੀ ਸਰਹੱਦ ’ਤੇ ਤਿਰੰਗਾ ਲਹਿਰਾਇਆ ਅਤੇ ਜਵਾਨਾਂ ਵੱਲੋਂ ਉਨ੍ਹਾਂ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ। ਉਨ੍ਹਾਂ ਨੇ ਜਵਾਨਾਂ ਨੂੰ ਲੱਡੂ ਵੰਡੇ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All