ਫਤਿਹਗੜ੍ਹ ਚੂੜੀਆਂ: ਸ੍ਰੀ ਗੁਰੂ ਰਾਮਦਾਸ ਕਾਲਜ ਪੰਧੇਰ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਸੰਦੇਸ਼ ਦਿੰਦੇ ਹੋਏ ਚਾਰਟ ਅਤੇ ਪ੍ਰਦਰਸ਼ਨੀਆਂ ਪੇਸ਼ ਕੀਤੀਆ ਗਈਆ। ਵਿਦਿਆਰਥੀਆਂ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦਿੱਤਾ ਅਤੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੌਦਿਆਂ ਦੇ ਲਾਭ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਕਾਲਜ ਦੇ ਚੇਅਰਪਰਸਨ ਹਰਜਿੰਦਰ ਪਾਲ ਕੌਰ ਕੰਗ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਪ੍ਰਿੰਸੀਪਲ ਮੀਨੂੰ ਚੌਧਰੀ, ਪ੍ਰਿੰਸੀਪਲ ਅਨਮੋਲਦੀਪ ਕੌਰ, ਬਲਰਾਜ ਸਿੰਘ, ਹਰਚੰਦ ਸਿੰਘ, ਪ੍ਰੋ. ਪ੍ਰਭਜੋਤ ਕੌਰ, ਚਰਨਜੀਤ ਕੌਰ, ਸੁਖਮੀਤ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ