ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 22 ਅਗਸਤ
ਗੁਰੂ ਅਮਰਦਾਸ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ (ਗੋਇੰਦਵਾਲ ਸਾਹਿਬ) ਵਿਖੇ ਗੁਰੂ ਅਮਰਦਾਸ ਜੀ ਵੱਲੋਂ ਬਣਾਈ ਗਈ ਪਵਿੱਤਰ ਬਾਉਲੀ ਦੇ ਸਾਫ ਸਫਾਈ ਦੀ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਆਰੰਭ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਅਰਦਾਸ ਉਪਰੰਤ ਪਵਿੱਤਰ ਬਾਉਲੀ ਦੀ ਸਫਾਈ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਘੋਲਾ ਸਿੰਘ ਸੰਪਰਦਾਇ ਸਰਹਾਲੀ ਸਾਹਿਬ ਵੱਲੋ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਕਰਵਾਈ ਗਈ। ਗੁਰਦੁਆਰਾ ਬਾਉਲੀ ਸਾਹਿਬ ਦੇ ਮੈਨੇਜਰ ਯੁਵਰਾਜ ਸਿੰਘ ਨੇ ਦੱਸਿਆ ਕਿ ਇਹ ਕਾਰ ਸੇਵਾ ਹਰ ਸਾਲ ਕਰਵਾਈ ਜਾਂਦੀ ਹੈ। ਇਸ ਕਾਰ ਸੇਵਾ ਲਈ ਸੰਗਤਾਂ ਲੈ ਕੇ ਪੁੱਜੇ ਬਾਬਾ ਦਵਿੰਦਰ ਸਿੰਘ ਸੋਨੂੰ ਅਤੇ ਸੇਵਾ ਲਈ ਵੱਡੀ ਗਿਣਤੀ ਵਿੱਚ ਪੁਜੀਆਂ ਸੰਗਤਾਂ ਦਾ ਕੁਲਦੀਪ ਸਿੰਘ ਔਲਖ, ਮੀਤ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ ਨੇ ਕਾਰਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਪ੍ਰੇਮ ਸਿੰਘ ਪੰਨੂ, ਸੁਖਦੇਵ ਸਿੰਘ ਮੱਲਮੋਹਰੀ ਮੌਜੂਦ ਸਨ।