DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦੇ ਸਫ਼ਾਈ ਪ੍ਰਬੰਧਾਂ ਵੱਲ ਤਵੱਜੋ ਦੇਣ ਦੀ ਹਦਾਇਤ

ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੈਨੋਰਮਾ ਦਾ ਦੌਰਾ
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 2 ਜੁਲਾਈ

Advertisement

ਇਤਿਹਾਸਕ ਰਾਮਬਾਗ਼ (ਕੰਪਨੀ ਬਾਗ਼) ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਦੇ ਸਾਫ਼-ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆ ਨੇ ਦੌਰਾ ਕੀਤਾ ਅਤੇ ਸਬੰਧਤ ਵਿਭਾਗ ਨੂੰ ਇਸ ਦੇ ਸਫ਼ਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਟੀਮ ਵਿੱਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਤੇ ਹੋਰ ਅਧਿਕਾਰੀ ਸ਼ਾਮਲ ਸਨ।

ਪੈਨੋਰਮਾ ਦਾ ਦੌਰਾ ਕਰਦਿਆਂ ਟਰੱਸਟ ਦੇ ਚੇਅਰਮੈਨ ਸ੍ਰੀ ਰਿੰਟੂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੈਨੋਰਮਾ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਹ ਪੈਨੋਰਮਾ ਮਹਾਰਾਜਾ ਰਣਜੀਤ ਸਿੰਘ ਦੇ ਸਾਸ਼ਨ ਕਾਲ ਦੀ ਝਲਕ ਨੂੰ ਦਰਸਾਉਂਦਾ ਵਿਲੱਖਣ ਸਥਾਨ ਹੈ ਅਤੇ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਹੈ। ਇਸ ਮੌਕੇ ਡੀਸੀ ਸਾਕਸ਼ੀ ਸਾਹਨੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੈਨੋਰਮਾ ਦਾ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਏ ਜਾਣ ਅਤੇ ਸਫ਼ਾਈ ਦਾ ਵਧੀਆ ਪ੍ਰਬੰਧ ਕਰਵਾਇਆ ਜਾਵੇ ਤੇ ਨਵਾਂ ਏਸੀ ਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਗੁਰੂ ਨਗਰੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਵੱਡੀ ਗਿਣਤੀ ਵਿੱਚ ਸੈਲਾਨੀ ਇਸ ਪੈਨੋਰਮਾ ਨੂੰ ਦੇਖਣ ਲਈ ਪੁੱਜਦੇ ਹਨ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਕਿ ਇਸ ਜਗ੍ਹਾ ਦੀ ਦੇਖਭਾਲ ਨੂੰ ਯਕੀਨੀ ਬਣਾਇਂਆ ਜਾਵੇ।

ਇਸ ਮੌਕੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਪੈਨੋਰਮਾ ਵਿੱਚ 250 ਕੇਵੀ ਦਾ ਨਵਾਂ ਜਨਰੇਟਰ, 60 ਟਨ ਦਾ ਨਵਾਂ ਏਸੀ ਪਲਾਂਟ, ਪੈਨੋਰਮਾ ਦਾ ਮੁਰੰਮਤ ਅਤੇ ਡਰਾਮਾ ਹਾਲ ਨੰਬਰ 1, 2 ਤੇ 3 ਵਿੱਚ ਮੁਰੰਮਤ ਕਾਰਜ ਜ਼ਰੂਰੀ ਹਨ। ਇਸ ’ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਕਿਹਾ ਕਿ ਪੈਨੋਰਮਾ ਦੀ ਅਪਗ੍ਰੇਡੇਸ਼ਨ ਤੁਰੰਤ ਸ਼ੁਰੂ ਕੀਤੀ ਜਾਵੇ।

Advertisement
×