ਅੰਤਰ-ਕਾਲਜ ਵਾਲੀਬਾਲ ਮੈਚ ਕਰਵਾਇਆ
ਇਥੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿੱਚ ਪਹਿਲੇ ਅੰਤਰ- ਕਾਲਜ ਵਾਲੀਬਾਲ ਮੈਚ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਦੀਆਂ ਟੀਮਾਂ...
Advertisement
ਇਥੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿੱਚ ਪਹਿਲੇ ਅੰਤਰ- ਕਾਲਜ ਵਾਲੀਬਾਲ ਮੈਚ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਜਲੰਧਰ ਦੀਆਂ ਟੀਮਾਂ ਨੇ ਬੜੇ ਜੋਸ਼ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਮੈਚ ਦੇ ਆਰੰਭ ਤੋਂ ਪਹਿਲਾਂ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ ਅਤੇ ਖੇਡਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਦੋਵਾਂ ਟੀਮਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਜੰਡਿਆਲਾ ਕਾਲਜ ਦੀ ਟੀਮ ਜੇਤੂ ਰਹੀ ਪ੍ਰਿੰਸੀਪਲ ਸਾਹਿਬ ਜੀ ਨੇ ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਜੇਤੂ ਟੀਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਆਪਣੇ ਅਗਲੇ ਲੀਗ ਮੁਕਾਬਲਿਆਂ ਵਿੱਚ ਹਿੱਸਾ ਲਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਸਟਾਫ਼ ਮੈਂਬਰ ਮੌਜੂਦ ਰਹੇ। -ਪੱਤਰ ਪ੍ਰੇਰਕ
Advertisement
Advertisement