ਕੌਮਾਂਤਰੀ ਯੁਵਾ ਦਿਵਸ ਮਨਾਇਆ
ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁਕਾਈ
Advertisement
ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਐੱਨਐੱਸਐੱਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਕੌਮਾਂਤਰੀ ਯੁਵਾ ਦਿਵਸ ਮਨਾਇਆ ਗਿਆ ਅਤੇ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਵੱਲੋਂ ਸਹੁੰ ਚੁੱਕੀ ਗਈ। ਇਸ ਮੌਕੇ ਐੱਨਐੱਸਐੱਸ ਵਿਭਾਗ ਪ੍ਰੋਗਰਾਮ ਅਫ਼ਸਰ (ਲੜਕੇ) ਡਾ. ਸਿਮਰਤਪਾਲ ਸਿੰਘ ਅਤੇ ਐੱਨਐੱਸ ਐੱਸ ਵਿਭਾਗ (ਲੜਕੀਆਂ) ਦੀ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਮਨਪ੍ਰੀਤ ਕੌਰ ਸਮੇਤ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਅਫ਼ਸਰ ਡਾ. ਸਿਮਰਤਪਾਲ ਸਿੰਘ ਨੇ ਯੁਵਾ ਦਿਵਸ ਬਾਰੇ ਦੱਸਦਿਆਂ ਵਿਦਿਆਰਥੀ ਵਰਗ ਨੂੰ ਨਸ਼ਾ ਮੁਕਤ ਭਾਰਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪ੍ਰੋਫੈਸਰ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਪ੍ਰਤੀ ਜਾਗਰੂਕ ਕੀਤਾ। ਬੀ. ਕਾਮ ਜਮਾਤ ਦੀ ਵਿਦਿਆਰਥਣ ਦਿਲਸ਼ਹਿਨਾਜ਼ ਕੌਰ ਨੇ ਨਸ਼ਾ-ਮੁਕਤ ਭਾਰਤ ਬਣਾਉਣ ਲਈ ਸਹੁੰ ਚੁਕਾਈ। ਇਸ ਮੌਕੇ ਡਾ. ਸਤਿੰਦਰ ਕੌਰ, ਪ੍ਰੋਫੈਸਰ ਲਵਪ੍ਰੀਤ ਕੌਰ, ਰਾਜਬੀਰ ਕੌਰ ਤੇ ਅਮਤੁਲ ਅਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement