ਜੱਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਦਲਣ ਤੋਂ ਪਾੜ੍ਹੇ ਔਖੇੇ

ਕੇਂਦਰ ਸਰਕਾਰ ’ਤੇ ਫਿਰਕੂ ਏਜੰਡੇ ਤਹਿਤ ਕੰਮ ਕਰਨ ਦਾ ਦੋਸ਼; ਪੰਜਾਬ ਸਰਕਾਰ ’ਤੇ ਵੀ ਵਰ੍ਹੇ ਵਿਦਿਆਰਥੀ

ਜੱਲ੍ਹਿਆਂਵਾਲਾ ਬਾਗ ਦਾ ਮੂਲ ਸਰੂਪ ਬਦਲਣ ਤੋਂ ਪਾੜ੍ਹੇ ਔਖੇੇ

ਪੰਜਾਬ ਸਟੂਡੈਂਟਸ ਯੂਨੀਅਨ ਦੇ ਕਾਰਕੁਨ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 15 ਸਤੰਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਇੱਥੇ ਵਿਦਿਆਰਥੀ ਮੰਗਾਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਸਬੰਧੀ ਪੱਤਰ ਡਿਪਟੀ ਕਮਿਸ਼ਨਰ ਦਫਤਰ ਨੂੰ ਸੌਂਪਿਆ। ਜਥੇਬੰਦੀ ਦੀ ਆਗੂ ਹਰਦੀਪ ਕੌਰ ਕੋਟਲਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਵਿਦਿਆਰਥੀ ਮੰਗਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਫਿਰਕੂ ਏਜੰਡੇ ਤਹਿਤ ਕੰਮ ਕਰ ਰਹੀ ਹੈ। ਇਸੇ ਤਹਿਤ ਇਤਿਹਾਸਿਕ ਇਮਾਰਤਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਦੀ ਮਿਸਾਲ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਸ਼ਹੀਦੀ ਯਾਦਗਾਰ ਦਾ ਮੂਲ ਸਰੂਪ ਬਦਲ ਦਿੱਤਾ ਗਿਆ ਹੈ।

ਇਸ ਮੌਕੇ ਪੀਐੱਸਯੂ ਦੀ ਆਗੂ ਅਨੁਹਾਰ ਕੌਰ ਅਤੇ ਕਿਰਨਦੀਪ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਅਦਾਰਿਆਂ ਨੂੰ ਵੇਚ ਰਹੀ ਹੈ। ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ। ਇਨ੍ਹਾਂ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਅਸਾਮੀਆਂ ਨਹੀਂ ਭਰੀਆਂ ਗਈਆਂ ਅਤੇ ਨਾ ਹੀ ਕੋਈ ਪੱਕੀ ਭਰਤੀ ਕੀਤੀ ਗਈ ਹੈ। ਵਿੱਦਿਆ ਲਗਾਤਾਰ ਮਹਿੰਗੀ ਹੋ ਰਹੀ ਹੈ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਹਰ ਸਾਲ ਯੂਨੀਵਰਸਿਟੀਆਂ ਵੱਲੋਂ ਫੀਸਾਂ ਫੰਡਾਂ ਆਦਿ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਪੀਐੱਚ ਡੀ ਤਕ ਮੁਫ਼ਤ ਵਿੱਦਿਆ ਦੇਣ ਵਾਲਾ ਬਿੱਲ ਵਿਧਾਨ ਸਭਾ ਵਿੱਚ ਪਾਸ ਹੋ ਚੁੱਕਾ ਹੈ ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।

ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਸੂਬੇ ਵਿੱਚ ਬੰਦ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਿਆ ਜਾਵੇ, ਇਤਹਾਸਿਕ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ, ਲੜਕੀਆਂ ਲਈ ਸਮੁੱਚੀ ਵਿੱਦਿਆ ਮੁਫ਼ਤ ਕੀਤੀ ਜਾਵੇ, ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਡੇਢ ਲੱਖ ਤੋਂ ਘੱਟ ਆਮਦਨ ਵਾਲੇ ਵਿਦਿਆਰਥੀਆਂ ਦੀ ਫੀਸ ਮੁਆਫ ਕੀਤੀ ਜਾਵੇ।

ਆਮ ਆਦਮੀ ਪਾਰਟੀ ਵੱਲੋਂ ਮੋਮਬੱਤੀ ਮਾਰਚ: ਜੱਲ੍ਹਿਆਂਵਾਲਾ ਬਾਗ ਦੇ ਸੁੰਦਰੀਕਰਨ ਦੀ ਆੜ ਵਿੱਚ ਸ਼ਹੀਦੀ ਸਮਾਰਕ ਦੇ ਪੁਰਾਤਨ ਸਰੂਪ ਨਾਲ ਕੀਤੀ ਛੇੜਛਾੜ ਦੇ ਖ਼ਿਲਾਫ਼ ਅੱਜ ਸ਼ਾਮ ਇਥੇ ਆਮ ਆਦਮੀ ਪਾਰਟੀ ਵੱਲੋਂ ਕੈਂਡਲ ਮਾਰਚ ਕੀਤਾ ਗਿਆ। ਇਹ ਮਾਰਚ ਲੋਕ ਸਭਾ ਹਲਕਾ ਇੰਚਾਰਜ ਇਕਬਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਮੈਡਮ ਜੀਵਨਜੋਤ ਕੌਰ ਅਤੇ ਜ਼ਿਲ੍ਹਾ ਸਕੱਤਰ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਕੱਢਿਆ ਗਿਆ। ‘ਆਪ’ ਵਲੰਟੀਅਰ ਹੈਰੀਟੇਜ ਸਟਰੀਟ ਪਹੁੰਚੇ ਅਤੇ ਮੋੋਮਬਤੀਆਂ ਜਗਾ ਕੇ ਮਾਰਚ ਕੀਤਾ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਬੀਬੀ ਜੀਵਨਜੋਤ ਕੌਰ ਨੇ ਕਿਹਾ ਕਿ ਜੱਲ੍ਹਿਆਂਵਾਲਾ ਬਾਗ਼ ਦੇ ਸੁੰਦਰੀਕਰਨ ਦੇ ਨਾਮ ’ਤੇ ਕੇਂਦਰ ਸਰਕਾਰ ਨੇ ਪੰਜਾਬ ਦੇ ਇਤਿਹਾਸ ਤੇ ਵਿਰਸੇ ਉੱਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਹੈ। ਇਸੇ ਦੌਰਾਨ ਇਕਬਾਲ ਸਿੰਘ ਭੁੱਲਰ ਨੇ ਕਿਹਾ ਕਿ 13 ਅਪਰੈਲ 1919 ਨੂੰ ਹੋਈ ਇਸ ਘਟਨਾ ਵਿੱਚ ਇੱਕ ਹਜ਼ਾਰ ਤੋਂ ਵੱਧ ਲੋਕ ਸ਼ਹੀਦ ਹੋਏ ਸਨ ਤੇ ਸ਼ਹਾਦਤ ਦੀ ਭਾਵਨਾ ਨੂੰ ਹੀ ਖਤਮ ਕਰ ਦਿੱਤਾ ਗਿਆ ਹੈ।

ਇਸ ਮੌਕੇ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਸਮਾਰਕ ਦੇ ਸੁੰਦਰੀਕਰਨ ਦੌਰਾਨ ਪੁਰਾਤਨ ਗਲੀ ਨੂੰ ਵੀ ਬਦਲ ਦਿੱਤਾ ਗਿਆ ਹੈ। ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਯਾਦਗਾਰ ਨੂੰ ਏਅਰਪੋਰਟ ਜਾਂ ਹੋਟਲ ਲਾਬੀ ਜਾਂ ਮਨੋਰੰਜਨ ਪਾਰਕ ਵਾਂਗ ਬਣਾਉਣਾ ਉਚਿਤ ਨਹੀਂ ਹੈ। ­

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All