DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

live-in relationships ਨੂੰ ਰੋਕਣਾ ਜ਼ਰੂਰੀ: ਲਾਲੀ ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ

  • fb
  • twitter
  • whatsapp
  • whatsapp
featured-img featured-img
ਔਰਤਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ। -ਫੋਟੋ: ਵਿਸ਼ਾਲ
Advertisement

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਲਿਵ-ਇਨ ਰਿਲੇਸ਼ਨਸ਼ਿਪ ਕਰ ਕੇ ਗਲਤ ਰਾਹ ’ਤੇ ਪੈ ਰਹੀ ਹੈ, ਜਿਸ ਨੂੰ ਰੋਕਿਆ ਜਾਣਾ ਅਤਿ ਜ਼ਰੂਰੀ ਹੈ। ਉਨ੍ਹਾਂ ਅੱਜ ਇੱਥੇ ਪੁਲੀਸ ਲਾਈਨ ਵਿੱਚ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਪੁਲੀਸ ਅਧਿਕਾਰੀਆਂ ਨੂੰ ਸ਼ਿਕਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ 33 ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ 70 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ। ਕਮਿਸ਼ਨ ਦੀ ਮੁਖੀ ਨੇ ਕਿਹਾ ਕਿ ਕਮਿਸ਼ਨ ’ਤੇ ਕਿਸੇ ਤਰ੍ਹਾਂ ਦਾ ਕੋਈ ਵੀ ਸਿਆਸੀ ਦਖ਼ਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ। ਚੇਅਰਪਰਸਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 ‘ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 6000 ਤੋ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ‘ਚੋਂ 80 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ਵਿੱਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ। ਇਸ ਮੌਕੇ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂੜ, ਕਮਿਸ਼ਨ ਦੀ ਮੈਂਬਰ ਸੁਖਬੀਰ ਕੌਰ ਹਾਜ਼ਰ ਸਨ।

Advertisement

Advertisement
Advertisement
×