ਪੱਤਰ ਪ੍ਰੇਰਕ
ਧਾਰੀਵਾਲ, 11 ਸਤੰਬਰ
ਪਿੰਡ ਜਫਰਵਾਲ ਵਿੱਚ ਹੋਈ ਭਾਰਤੀ ਕਿਸਾਨ ਯੂਨੀਅਨ ਮਾਝਾ ਦੀ ਮੀਟਿੰਗ ਵਿੱਚ ਜਥੇਬੰਦੀ ਦੀ ਜਫਰਵਾਲ ਇਕਾਈ ਦਾ ਗਠਨ ਕੀਤਾ ਗਿਆ। ਸੂਬਾ ਪ੍ਰਧਾਨ ਬਾਬਾ ਕਵਲਜੀਤ ਸਿੰਘ ਪੰਡੋਰੀ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਵਿੱਚ ਗੁਰਸ਼ਰਨ ਸਿੰਘ ਮਿੰਟਾ ਨੂੰ ਪ੍ਰਧਾਨ, ਤਰਲੋਕ ਸਿੰਘ ਤੇ ਸੁਖਵਿੰਦਰ ਸਿੰਘ ਨੂੰ ਉਪ ਪ੍ਰਧਾਨ, ਭੋਲਾ ਸਿੰਘ ਅਤੇ ਬਾਬਾ ਹੀਰਾ ਸਿੰਘ ਨੂੰ ਜਨਰਲ ਸਕੱਤਰ, ਮੰਗਲ ਸਿੰਘ ਥਾਣੇਦਾਰ ਨੂੰ ਖ਼ਜ਼ਾਨਚੀ ਚੁਣਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਮਾਝਾ ਵੱਲੋਂ ਇਸ ਤੋਂ ਪਹਿਲਾਂ ਇਸ ਹਲਕੇ ਅੰਦਰ ਪਿੰਡ ਮਾਲੀਆ, ਰੋੜਾਂਵਾਲੀ, ਹਾਰਨੀ, ਡੇਹਰੀਵਾਲ ,ਝਾਵਰ, ਸਿੱਧਵਾਂ ਪਿੰਡਾਂ ਵਿੱਚ ਵੀ ਇਕਾਈਆਂ ਗਠਿਤ ਕੀਤੀਆਂ ਗਈਆਂ ਹਨ। ਸੂਬਾ ਪ੍ਰਧਾਨ ਬਾਬਾ ਕਵਲਜੀਤ ਸਿੰਘ ਪੰਡੋਰੀ ਨੇ ਖਣਨ ਨੀਤੀ ਬਦਲ ਕੇ ਰੇਤ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਟੌਲ ਪਲਾਜਿਆਂ ’ਤੇ ਕਿਸਾਨ ਯੂਨੀਅਨ ਦੇ ਮੈਂਬਰਾਂ ਦੀ ਖੱਜਲ ਖੁਆਰੀ ਬੰਦ ਕਰਵਾਉਣ ਦੀ ਮੰਗ ਕੀਤੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਤਲਵੰਡੀ ਖੁੱਮਣ ਇਕਾਈ ਦਾ ਗਠਨ
ਜੈਂਤੀਪੁਰ (ਪੱਤਰ ਪ੍ਰੇਰਕ): ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਪਿੰਡ ਤਲਵੰਡੀ ਖੁੱਮਣ ਵਿੱਚ ਹੋਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਜ਼ੋਨ ਬਾਬਾ ਬੁੱਢਾ ਜੀ ਦੇ ਪਿੰਡ ਤਲਵੰਡੀ ਖੁੱਮਣ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਤਹਿਤ ਰਘਬੀਰ ਸਿੰਘ ਸੰਧੂ ਨੂੰ ਪ੍ਰਧਾਨ, ਜੋਗਿੰਦਰ ਸਿੰਘ ਸਕੱਤਰ, ਡਾ. ਗੁਰਦੀਪ ਸਿੰਘ ਖਜ਼ਾਨਚੀ ਅਤੇ ਗੁਰਸ਼ਰਨ ਸਿੰਘ, ਸੁਰਜੀਤ ਸਿੰਘ, ਡਾ. ਪੂਰਨ ਸਿੰਘ, ਗੁਰਵਿੰਦਰ ਪਾਲ ਸਿੰਘ, ਦਲਜੀਤ ਸਿੰਘ, ਜੋਗਿੰਦਰ ਸਿੰਘ ਅਤੇ ਅਮਰੀਕ ਸਿੰਘ ਮੈਂਬਰ ਚੁਣੇ ਗਏ।
ਜੋਗਿੰਦਰ ਸਿੰਘ ਬਣੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰਾਜਪੁਰਾ ਇਕਾਈ ਦੇ ਪ੍ਰਧਾਨ
ਕਾਹਨੂੰਵਾਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵੱਲੋਂ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਜਪੁਰਾ ਵਿੱਚ ਕਿਸਾਨ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜੋਗਿੰਦਰ ਸਿੰਘ ਨੂੰ ਇਕਾਈ ਪ੍ਰਧਾਨ, ਕਸ਼ਮੀਰ ਸਿੰਘ ਨੂੰ ਮੀਤ ਪ੍ਰਧਾਨ, ਰਵੇਲ ਸਿੰਘ ਨੂੰ ਸਕੱਤਰ, ਜਸਬੀਰ ਸਿੰਘ ਨੂੰ ਮੀਤ ਸਕੱਤਰ, ਜਰਨੈਲ ਸਿੰਘ ਨੂੰ ਮੀਤ ਖ਼ਜ਼ਾਨਚੀ, ਮਨਦੀਪ ਸਿੰਘ ਨੂੰ ਪ੍ਰੈਸ ਸਕੱਤਰ, ਸੁਰਿੰਦਰ ਸਿੰਘ ਨੂੰ ਜਥੇਬੰਦਕ ਸਕੱਤਰ, ਗੁਰਨਾਮ ਸਿੰਘ ਨੂੰ ਪ੍ਰਚਾਰ ਸਕੱਤਰ ਅਤੇ ਨਿਰਮਲ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ।