ਜਗਰੂਪ ਸੇਖਵਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਰੋਡ ਸ਼ੋਅ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ 14 ਦਸੰਬਰ ਨੂੰ ਹੋ ਰਹੀਆਂ ਚੋਣਾਂ ਨੂੰ ਲੈ ਕੇ ਹਲਕਾ ਕਾਦੀਆਂ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਸਰਗਰਮੀਆਂ ਤੇਜ਼ ਕਰਦਿਆਂ ਅੱਜ ਜ਼ੋਨ ਤੁਗਲਵਾਲਾ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਅਮਨਪ੍ਰੀਤ ਕੌਰ ਦੇ ਹੱਕ ਵਿੱਚ ‘ਆਪ’ ਦੇ ਸੀਨੀਅਰ ਆਗੂ ਤੇ ਹਲਕਾ ਕਾਦੀਆਂ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਪਾਰਟੀ ਆਗੂਆਂ ਸਮੇਤ ਵਿਸ਼ਾਲ ਰੋਡ ਸ਼ੋਅ ਕੱਢਿਆ। ਹਲਕੇ ਦੇ ਪਿੰਡ ਗਿੱਲ ਮੰਝ, ਛੀਨਾ ਰੇਤ ਵਾਲਾ, ਨਿਮਾਣੇ, ਭਿੱਟੇਵੱਢ, ਰੂੜਾ ਬੁੱਟਰ,ਮਾਲੀਆ, ਕੋਟ ਟੋਡਰ ਮੱਲ, ਸਲਾਹਪੁਰ, ਪੰਡੋਰੀ, ਨਾਨੋਵਾਲ ਜੀਂਦੜ, ਫੇਰੋਚੇਚੀ,ਘੋੜੇਵਾਹ, ਸੀਂਹ ਭੱਟੀ, ਧੱਕੜ, ਕੋਟ ਮੁਹੰਮਦ ਖਾਂ, ਸੂਚ,ਬੇਰੀ ਆਦਿ ਸਮੇਤ ਦਰਜਨਾਂ ਪਿੰਡਾਂ ਵਿੱਚ ਰੋਡ ਸ਼ੋਅ ਦੌਰਾਨ ਸੰਬੋਧਨ ਕਰਦਿਆਂ ਜਗਰੂਪ ਸਿੰਘ ਸੇਖਵਾਂ ਅਤੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਅਮਨਪ੍ਰੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਸੋਨਾ ਬਾਜਵਾ ਸਣੇ ਬੁਲਾਰਿਆਂ ਨੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਅਮਨਪ੍ਰੀਤ ਕੌਰ ਅਤੇ ਬਲਾਕ ਸਮਿਤੀ ਉਮੀਦਾਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਵੋਟਰਾਂ ਨੂੰ ਅਪੀਲ ਕੀਤੀ। ਸੇਖਵਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਹਿੱਤ ਲਏ ਫੈਸਲਿਆਂ ਅਤੇ ਕਰਵਾਏ ਸਰਬਪੱਖੀ ਵਿਕਾਸ ਕੰਮਾਂ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਪੰਜਾਬ ਦੇ ਸੂਝਵਾਨ ਵੋਟਰ 14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਰਵਾਇਤੀ ਪਾਰਟੀਆਂ ਦੇ ਸਭ ਦੇ ਸੰਕੇ ਦੂਰ ਕਰ ਦੇਣਗੇ। ਇਹ ਰੋਡ ਸ਼ੋਅ ਦੌਰਾਨ ਕਾਰਾਂ/ਗੱਡੀਆਂ ਦਾ ਕਾਫਲਾ ਵੱਖ ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਸਮਾਪਤ ਹੋਇਆ। ਰੋਡ ਸ਼ੋਅ ਦੌਰਾਨ ਚੇਅਰਮੈਨ ਜਸਪਾਲ ਸਿੰਘ ਪੰਧੇਰ, ਸੋਨਾ ਬਾਜਵਾ, ਕਾਮਰੇਡ ਗੁਰਮੇਜ ਸਿੰਘ ਕਾਦੀਆਂ, ਸੁਖਦੇਵ ਸਿੰਘ ਗੋਲਡੀ, ਧਰਮੀ ਫੌਜੀ ਸਵਿੰਦਰ ਸਿੰਘ ਸ਼ੋਹੀ, ਸਰਪੰਚ ਮਲਕੀਤ ਸਿੰਘ ਨਾਥਪੁਰਾ, ਸੀਨੀਅਰ ਆਗੂ ਹਰਜੀਤ ਸਿੰਘ ਟਿੱਕਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
