ਜਗਰੂਪ ਸੇਖਵਾਂ ਵਲੋਂ ਪ੍ਰਿੰਸੀਪਲ ਸੁਨੀਤਾ ਕੌਸ਼ਲ ਦਾ ਸਨਮਾਨ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੂੰ ਸਟੇਟ ਐਵਾਰਡ ਮਿਲਣ ਲਈ ਉਨ੍ਹਾਂ ਦਾ...
Advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੂੰ ਸਟੇਟ ਐਵਾਰਡ ਮਿਲਣ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪ੍ਰਿੰਸੀਪਲ ਡਾ. ਕੌਸ਼ਲ ਨੂੰ ਇਹ ਐਵਾਰਡ ਮਿਲਣਾ ਕਾਦੀਆਂ ਇਲਾਕੇ ਅਤੇ ਸਮੁੱਚੇ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਡਾ.ਕੌਸ਼ਲ ਨੂੰ ਇਹ ਅਵਾਰਡ ਦੇ ਮਿਲਣ ਪਿੱਛੇ ਉਨ੍ਹਾਂ ਦੀ ਸਖਤ ਮਿਹਨਤ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਦੇ ਨਾਲ ਸੇਵਾ ਮੁਕਤ ਹੈੱਡਮਾਸਟਰ ਰਾਕੇਸ਼ ਕੁਮਾਰ ਅਤੇ ਅਧਿਆਪਕ ਗੁਰਟੇਕ ਸਿੰਘ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Advertisement
Advertisement
Advertisement
×