ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੈ ਇੰਦਰ ਕੌਰ ਨੇ ‘ਆਪ’ ਸਰਕਾਰ ’ਤੇ ਸੇਧੇ ਨਿਸ਼ਾਨੇ

ਪਾਰਟੀ ਆਗੂਆਂ ਨਾਲ ਜੁੜੇ ਦੁਰਵਿਹਾਰ ਦੇ ਮਾਮਲੇ ’ਤੇ ਸਵਾਲ ਚੁੱਕੇ
ਮੀਡੀਆ ਨਾਲ ਗੱਲਬਾਤ ਕਰਦੀ ਹੋਈ ਜੈਇੰਦਰ ਕੌਰ। -ਫੋਟੋ: ਵਿਸ਼ਾਲ ਕੁਮਾਰ
Advertisement

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਅੱਜ ਇਥੇ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਸੇਧਦੇ ਹੋਏ ਦੋਸ਼ ਲਾਇਆ ਕਿ ਇਸ ਪਾਰਟੀ ਦੇ ਆਗੂਆਂ ਨਾਲ ਜੁੜੇ ਦੁਰਵਿਹਾਰ ਵਾਲੇ ਮਾਮਲਿਆ ’ਤੇ ਪਾਰਟੀ ਦੀ ਚੁੱਪ ਨਿੰਦਣਯੋਗ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੇ ਨਾਲ ਅੱਜ ਇਥੇ ਭਾਜਪਾ ਦਫਤਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਮਹਿਲਾ ਆਗੂ ਨੇ ‘ਆਪ’ ਵਿਧਾਇਕ ਦਵਿੰਦਰ ਸਹਿਰਾਵਤ ਦੇ 2016 ਦੇ ਪੱਤਰ ਦਾ ਜ਼ਿਕਰ ਕੀਤਾ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪੰਜਾਬ ਵਿੱਚ ਪਾਰਟੀ ਆਗੂ ਰਾਜਨੀਤਿਕ ਲਾਭ ਲਈ ਹਰ ਕਿਸੇ ਦਾ ਸੋਸ਼ਣ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸ ਤੋਂ ਬਾਅਦ ਮੰਤਰੀਆਂ ਅਤੇ ਵਿਧਾਇਕਾਂ ਨਾਲ ਜੁੜੇ ਕਈ ਮਾਮਲੇ ਸਾਹਮਣੇ ਆਏ ਹਨ, ਪਰ ਆਪ ਲੀਡਰਸ਼ਿਪ ਦੁਆਰਾ ਕੋਈ ਤਸੱਲੀਬਖਸ਼ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਅਮਰੀਕਾ ਵਿੱਚ ਬੱਚਿਆਂ ਦੇ ਸੋਸ਼ਣ ਅਤੇ ਪੋਰਨੋਗ੍ਰਾਫੀ ਨਾਲ ਸਬੰਧਤ ਦੋਸ਼ਾਂ ਵਿੱਚ ਐੱਨਆਰਆਈ ਦੀ ਗ੍ਰਿਫ਼ਤਾਰੀ ਦਾ ਮਾਮਲਾ ਗੰਭੀਰ ਰੂਪ ਲੈ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਦੀਆਂ ਕਈ ਸੀਨੀਅਰ ‘ਆਪ’ ਹਸਤੀਆਂ ਨਾਲ ਫੋਟੋਆਂ ਵੀ ਸਾਹਮਣੇ ਆਈਆਂ ਹਨ। ਜੈਇੰਦਰ ਕੌਰ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਉਸ ਦੀਆਂ ਜਾਇਦਾਦਾਂ ਅਤੇ ਵਿੱਤੀ ਗਤੀਵਿਧੀਆਂ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆ ਘਟਨਾਵਾਂ ਉੱਤੇ ‘ਆਪ’ ਲੀਡਰਸ਼ਿਪ ਦੀ ਚੁੱਪੀ ਅਤੇ ਗੈਰ-ਜ਼ਿੰਮੇਵਾਰਾਨਾ ਪਹੁੰਚ ਅਸਵੀਕਾਰਨਯੋਗ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਲੋਕ ਪਾਰਦਰਸ਼ਤਾ ਅਤੇ ਜਵਾਬ ਦੇ ਹੱਕਦਾਰ ਹਨ।

Advertisement
Advertisement