DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jail Minister Dr. Ravjot Singh: ਕੇਂਦਰੀ ਜੇਲ੍ਹ ਵਿੱਚ ‘ਰੇਡੀਓ ਉਜਾਲਾ’ ਦਾ ਉਦਘਾਟਨ

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੰਦੀਆਂ ਨੂੰ ਚੰਗੇ ਨਾਗਰਿਕ ਬਣਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
‘ਰੇਡੀਓ ਉਜਾਲਾ’ ਦਾ ਉਦਘਾਟਨ ਕਰਦੇ ਹੋਏ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ।
Advertisement

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸ੍ਰੀ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿੱਚ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ ਅਤੇ ਜੇਲ੍ਹ ਵਿਚਲੇ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ‘ਰੇਡੀਓ ਉਜਾਲਾ’ ਦਾ ਉਦਘਾਟਨ ਕਰਦਿਆਂ ਉਨ੍ਹਾਂ ਰੇਡੀਓ ਰਾਹੀਂ ਜੇਲ੍ਹ ਦੇ ਸਾਰੇ ਬੰਦੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੁਰਮ ਤੋਂ ਦੂਰ ਰਹਿ ਕੇ ਚੰਗੇ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਬੰਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਜੇਲ੍ਹ ਦੇ ਲੰਗਰ ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂਉਂ ਉਨ੍ਹਾਂ ਜੇਲ੍ਹ ਹਸਪਤਾਲ ਦਾ ਦੌਰਾ ਵੀ ਕੀਤਾ ਅਤੇ ਉਥੇ ਦਾਖ਼ਲ ਬਿਮਾਰ ਬੰਦੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਉਥੇ ਤਾਇਨਾਤ ਡਾਕਟਰਾਂ ਨੂੰ ਬੰਦੀਆਂ ਦੀ ਸਿਹਤ ਦਾ ਧਿਆਨ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਯਾਦਗਾਰੀ ਪੌਦਾ ਵੀ ਲਾਇਆ ਗਿਆ।

ਇਸ ਮੌਕੇ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਵਧੀਕ ਸੁਪਰਡੈਂਟ ਗੁਰਜੰਟ ਸਿੰਘ, ਡਿਪਟੀ ਸੁਪਰਡੈਂਟ (ਸਕਿਉਰਟੀ) ਗੁਰਮੇਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੇਂਦਰੀ ਜੇਲ੍ਹ ਪਹੁੰਚਣ ’ਤੇ ਉਨ੍ਹਾਂ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਸ਼ਾਨਦਾਰ ‘ਗਾਰਡ ਆਫ ਆਨਰ’ ਦਿੱਤਾ ਗਿਆ।

Advertisement

Advertisement
Advertisement
×