DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਿਆਂ ਲਈ ਨਿੱਜਰਪੁਰਾ ਪਲਾਜ਼ਾ ’ਤੇ ਜਾਮ

ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਪੀੜਤ ਪਰਿਵਾਰ ਧਰਨਾ ਦਿੰਦਾ ਹੋਇਆ।
Advertisement

ਅਜੈਪਾਲ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲੀ ਪੀੜਤ ਪਰਿਵਾਰ ਵੱਲੋਂ ਨਿੱਜਰਪੁਰਾ ਟੌਲ ਪਲਾਜ਼ਾ ’ਤੇ ਧਰਨਾ ਦੇ ਕੇ ਆਵਾਜਾਈ ਰੋਕੀ ਗਈ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚੀ ਤੇ ਪਰਿਵਾਰ ਨੂੰ ਮਾਮਲੇ ਵਿੱਚ ਬਣਦੀ ਕਾਰਵਾਈ ਦਾ ਭਰੋਸਾ ਦਿਵਾ ਕੇ ਧਰਨਾ ਚੁਕਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਤਾ ਬਲਵੀਰ ਕੌਰ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੇ ਨੂਰ ਕਾਲੀਆ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਦੋਵੇਂ ਸਿੰਗਾਪੁਰ ਜਾਣ ਦੀ ਤਿਆਰੀ ਕਰ ਰਹੇ ਸਨ ਪਰ ਪੁੱਤਰ ਦੀ ਰਿਫਿਊਜਲ ਕਾਰਨ ਨੂਰ ਕਾਲੀਆ ਇਕੱਲੀ ਹੀ ਸਿੰਗਾਪੁਰ ਚਲੀ ਗਈ ਅਤੇ ਉੱਥੋਂ ਉਸ ਨੇ 10 ਮਈ ਨੂੰ ਅਜੇਪਾਲ ਨਾਲ ਫੋਨ ਉੱਪਰ ਕਥਿਤ ਤੌਰ ’ਤੇ ਝਗੜਾ ਕੀਤਾ ਤੇ ਉਸ ਨਾਲ ਗਾਲੀ-ਗਲੋਚ ਕਰਨ ਦੇ ਨਾਲ ਕੁਝ ਵਿਅਕਤੀਆਂ ਨੂੰ ਬੁਲਾ ਕੇ ਮਾਮਲੇ ਵਿੱਚ ਦਖ਼ਲਅੰਦਾਜ਼ੀ ਕਰਵਾਈ। ਪਰਿਵਾਰ ਅਨੁਸਾਰ 13 ਮਈ ਨੂੰ ਅਜੇਪਾਲ ਆਪਣੀ ਸਹੁਰੇ ਘਰ ਪਿੰਡ ਬੰਮੇ ਗਿਆ, ਜਿੱਥੇ ਉਸ ਨੂੰ ਕਥਿਤ ਤੌਰ ’ਤੇ ਕੋਈ ਦਵਾਈ ਪਿਲਾਈ ਗਈ ਜਿਸ ਤੋਂ ਬਾਅਦ ਵਿੱਚ ਉਹ ਵਡਾਲਾ ਪਿੰਡ ਨੇੜੇ ਡਿੱਗ ਗਿਆ, ਜਿਸ ਨੂੰ ਪਰਿਵਾਰ ਵੱਲੋਂ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਲਈ ਲਿਜਾਇਆ ਗਿਆ ਪਰ ਤਰਨ ਤਾਰਨ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਨੇ ਦੋਸ਼ ਲਾਇਆ ਕਿ ਘਟਨਾ ਨੂੰ ਕਰੀਬ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਅਤੇ ਉਨ੍ਹਾਂ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਖ਼ਿਲਾਫ਼ ਪੁਲੀਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ। ਇਸੇ ਰੋਸ ਵਜੋਂ ਅੱਜ ਟੋਲ ਪਲਾਜ਼ਾ ’ਤੇ ਧਰਨਾ ਲਾਇਆ ਗਿਆ।

ਮਾਮਲੇ ’ਚ ਕਾਰਵਾਈ ਜ਼ਰੂਰ ਹੋਵੇਗੀ: ਡੀ ਐੱਸ ਪੀ

ਡੀ ਐੱਸ ਪੀ ਬਲਜੀਤ ਸਿੰਘ ਨੇ ਦੱਸਿਆ ਪੁਲੀਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਪੀੜਤ ਪਰਿਵਾਰ ਜਿਨ੍ਹਾਂ ਵਿਅਕਤੀਆਂ ਦੇ ਨਾਮ ਕੇਸ ਵਿੱਚ ਦਰਜ ਕਰਵਾਉਣਾ ਚਾਹੁੰਦਾ ਹੈ, ਉਨ੍ਹਾਂ ਵੱਲੋਂ ਅਦਾਲਤ ਵਿੱਚ ਰਿੱਟ ਦਾਇਰ ਕੀਤੀ ਗਈ ਹੈ। ਜਦੋਂ ਤੱਕ ਅਦਾਲਤ ਵੱਲੋਂ ਰਿਟ ’ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਉਕਤ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕਦੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਹ ਗੱਲ ਪਰਿਵਾਰ ਨੂੰ ਸਮਝਾ ਕੇ ਧਰਨਾ ਚੁਕਵਾਇਆ ਗਿਆ ਹੈ ਅਤੇ ਮਾਮਲੇ ਵਿੱਚ ਕਥਿਤ ਦੋਸ਼ੀਆਂ ਖ਼ਿਲਾਫ਼ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਜ਼ਰੂਰ ਕੀਤੀ ਜਾਵੇਗੀ।

Advertisement
Advertisement
×