ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਸਠਿਆਲੀ ਪੁਲ ’ਤੇ ਜਾਮ

ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਸਠਿਆਲੀ ਪੁਲ ’ਤੇ ਜਾਮ

ਸਠਿਆਲੀ ਪੁਲ ਤੇ ਗੁਰਪਾਲ ਸਿੰਘ ਨੂੰ ਰੱਖ ਕੇ ਪੁਲੀਸ ਖ਼ਿਲਾਫ਼ ਮੁਜ਼ਾਹਰਾ ਕਰਦੇ ਪਿੰਡ ਮਲੀਆਂ ਵਾਸੀ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 28 ਅਕਤੂਬਰ

ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮਲੀਆਂ ਪੱਕੀਆਂ ਦੇ ਗੁਰਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ’ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪਰਿਵਾਰ ਵੱਲੋਂ ਨੇੜਲੇ ਪੁਲ ਸਠਿਆਲੀ ਉੱਤੇ ਚੱਕਾ ਜਾਮ ਕੀਤਾ ਗਿਆ। ਪਰਿਵਾਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਕਾਹਨੂੰਵਾਨ ਵੱਲੋਂ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਪਰ ਮਾਮਲਾ ਦਰਜ ਹੋਣ ਤੋਂ 10 ਦਿਨ ਬਾਅਦ ਤੱਕ ਵੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸ ਦੇ ਰੋਸ ਵਜੋਂ ਅੱਜ ਪੀੜਤ ਗੁਰਪਾਲ ਸਿੰਘ ਅਤੇ ਪਿੰਡ ਮਲੀਆਂ ਦੇ ਲੋਕਾਂ ਨੇ ਗੁਰਦਾਸਪੁਰ ਸ੍ਰੀ ਹਰਗੋਬਿੰਦਪੁਰ ਮਾਰਗ ’ਤੇ ਪੈਂਦੇ ਪੁਲ ਸਠਿਆਲੀ ਦੇ ਨਾਕੇ ਕੋਲ ਜ਼ਖ਼ਮੀ ਗੁਰਪਾਲ ਸਿੰਘ ਨੂੰ ਸੜਕ ਉੱਤੇ ਲਿਟਾ ਕੇ 4 ਘੰਟੇ ਤੋਂ ਵੱਧ ਸਮੇਂ ਤੱਕ ਆਵਾਜਾਈ ਠੱਪ ਕਰ ਦਿੱਤੀ। ਇਸ ਮੌਕੇ ਧਰਨਾਕਾਰੀਆਂ ਨੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕੇਸ ਨੂੰ ਦੇਖ ਰਹੇ ਪੁਲੀਸ ਅਫ਼ਸਰਾਂ ਉੱਤੇ ਮਾਮਲੇ ਦੇ ਦੋਸ਼ੀਆਂ ਕੋਲੋਂ ਰਿਸ਼ਵਤ ਖਾਣ ਦੇ ਗੰਭੀਰ ਦੋਸ਼ ਲਗਾਏ। ਇਸ ਜਾਮ ਕਾਰਨ ਸਠਿਆਲੀ ਪੁਲ ਦੇ ਦੁਵੱਲੇ ਕਈ ਕਿੱਲੋਮੀਟਰ ਲੰਬੇ ਜਾਮ ਵਿੱਚ ਦਰਜਨਾਂ ਵਾਹਨ ਫਸੇ ਨਜ਼ਰ ਆਏ। ਇਸ ਘਟਨਾ ਦੀ ਸੂਚਨਾ ਮਿਲਦੇ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਉਪਰੰਤ ਧਰਨਾਕਾਰੀ ਜ਼ਖ਼ਮੀ ਗੁਰਪਾਲ ਸਿੰਘ ਨੂੰ ਲੈ ਕੇ ਵਾਪਸ ਆਪਣੇ ਪਿੰਡ ਪਰਤ ਗਏ। ਇਸ ਮੌਕੇ ਪੀੜਤ ਦੀ ਪਤਨੀ ਗੁਰਵਿੰਦਰ ਕੌਰ ਪੁੱਤਰ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮੁਜਰਮ ਅਜੇ ਵੀ ਪਿੰਡ ਵਿੱਚ ਹੀ ਫਿਰ ਰਹੇ ਹਨ।

ਕੀ ਕਹਿੰਦੇ ਨੇ ਡੀਐੱਸਪੀ

ਇਸ ਸਬੰਧੀ ਜਦੋਂ ਹਲਕਾ ਡੀਐਸਪੀ ਕੁਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੁਰਪਾਲ ਸਿੰਘ ਦੇ ਮਾਮਲੇ ਵਿਚ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਪੁਲੀਸ ਇਸ ਮਾਮਲੇ ਬਾਰੇ ਅਜੇ ਪੜਤਾਲ ਕਰ ਰਹੀ ਹੈ ਜਿਸ ਦੇ ਚਲਦਿਆਂ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਪਰ ਹੁਣ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All