ਧਾਰੀਵਾਲ: ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਦਿਆਂ ਮਨਾਈ ਗਈ। ਪ੍ਰਿੰਸੀਪਲ ਐਸ.ਬੀ. ਨਾਇਰ ਅਤੇ ਪ੍ਰਬੰਧਕ ਮੈਂਬਰ ਨਵਦੀਪ ਕੌਰ ਤੇ ਕੁਲਦੀਪ ਕੌਰ ਦੀ ਅਗਵਾਈ ਵਿੱਚ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸੁੰਦਰ ਤੇ ਮਨਮੋਹਕ ਝਲਕੀਆਂ ਪੇਸ਼ ਕਰਦਿਆਂ ਕੀਤੀ। ਮੈਡਮ ਸਪਨਾ ਸ਼ਰਮਾ ਤੇ ਮਿਨਾਕਸ਼ੀ ਸ਼ਰਮਾ ਨੇ ਕ੍ਰਿਸ਼ਨ ਜਨਮ ਅਸ਼ਟਮੀ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਅਤੇ ਪ੍ਰਬੰਧਕ ਮੈਂਬਰਾਂ ਨੇ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਕੁਆਰਡੀਨੇਟਰ ਮੈਡਮ ਅਮਨਪ੍ਰੀਤ ਕੌਰ, ਪ੍ਰਭਜੋਤ ਕੌਰ, ਸੁਨੀਤਾ ਮੁਸਤਫ਼ਾਬਾਦ, ਸਿਮਰਨਜੀਤ ਕੌਰ, ਸਰਬਜੀਤ ਕੌਰ, ਬਲਵਿੰਦਰ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। -ਪੱਤਰ ਪ੍ਰੇਰਕ