DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jandiala Guru Market Fire: ਸ਼ਾਰਟ ਸਰਕਟ ਕਾਰਨ ਬਾਜ਼ਾਰ ’ਚ ਅੱਗ

ਥਾਂ ਥਾਂ ਨੰਗੀਆਂ ਤਾਰਾਂ ਹੋਣ ਕਾਰਨ ਲੋਕਾਂ ਤੇ ਦੁਕਾਨਦਾਰਾਂ ਵਿਚ ਰੋਸ

  • fb
  • twitter
  • whatsapp
  • whatsapp
Advertisement

ਜੰਡਿਆਲਾ ਗੁਰੂ ਦੇ ਮੁੱਖ ਬਾਜ਼ਾਰ ਵਿੱਚ ਅੱਜ ਦੇਰ ਸ਼ਾਮ ਬਿੱਲੇ ਸਟੋਪਾਂ ਵਾਲੇ ਦੀ ਦੁਕਾਨ ਦੇ ਸਾਹਮਣਿਓਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋ ਗਿਆ ਤੇ ਅੱਗ ਲੱਗ ਗਈ।

ਇਕ ਦੁਕਾਨ ਦੇ ਮਾਲਕ ਸਤਨਾਮ ਸਿੰਘ ਨੇ ਦੱਸਿਆ ਕਿ ਬਾਜ਼ਾਰ ਵਿੱਚੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੇ ਜਗ੍ਹਾ ਜਗ੍ਹਾ ਉੱਪਰ ਨੰਗੇ ਜੋੜ ਹਨ, ਵਿੱਚ ਸ਼ਾਰਟ ਸਰਕਟ ਹੋ ਗਿਆ ਜਿਸ ਕਾਰਨ ਦੁਕਾਨਾਂ ਦੇ ਬਾਹਰ ਲੱਗੀਆਂ ਤਰਪਾਲਾਂ ਅੱਗ ਦੀ ਲਪੇਟ 'ਚ ਆ ਗਈਆਂ। ਇਸ ਮੌਕੇ ਫਾਇਰ ਬ੍ਰਿਗੇਡ ਸਮੇਂ ਸਿਰ ਪੁੱਜ ਗਈ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ ਪਰ ਇਸ ਘਟਨਾ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

Advertisement

ਲੋਕ ਆਪਣੀਆਂ ਦੁਕਾਨਾਂ ਤੋਂ ਬਾਹਰ ਨਿਕਲ ਆਏ ਅਤੇ ਕਿਸੇ ਵੱਡੀ ਅਣਹੋਣੀ ਦੇ ਖ਼ਤਰੇ ਨੂੰ ਦੇਖਦਿਆਂ ਹਫੜਾ-ਦਫੜੀ ਮਚ ਗਈ। ਦੁਕਾਨਦਾਰਾਂ ਨੇ ਬਾਜ਼ਾਰ ਵਿੱਚ ਬੇਤਰਤੀਬ ਢੰਗ ਨਾਲ ਲਟਕ ਰਹੇ ਬਿਜਲੀ ਦੇ ਜਾਲ ਦਿਖਾਉਂਦਿਆਂ ਕਿਹਾ ਕਿ ਬੀਤੇ ਸਾਲ ਸੱਤਵੇਂ ਮਹੀਨੇ ਵਿੱਚ ਵੀ ਬਿਜਲੀ ਬੋਰਡ ਨੂੰ ਸਾਰੇ ਦੁਕਾਨਦਾਰਾਂ ਵੱਲੋਂ ਲਿਖਤੀ ਸ਼ਿਕਾਇਤ ਕੀਤੀ ਗਈ ਸੀ ਕਿ ਇਨ੍ਹਾਂ ਤਾਰਾਂ ਦਾ ਹੱਲ ਕੱਢਿਆ ਜਾਵੇ ਕਿਉਂਕਿ ਇਸ ਕਾਰਨ ਪਹਿਲਾਂ ਵੀ ਬਾਜ਼ਾਰ ਵਿੱਚ ਦੋ ਦੁਕਾਨਾਂ ਸੜ ਚੁੱਕੀਆਂ ਹਨ। ਪਰ ਬਿਜਲੀ ਬੋਰਡ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕੋਈ ਵੀ ਸੁਧਾਰ ਨਹੀਂ ਹੋਇਆ ਤੇ ਅੱਜ ਫਿਰ ਇੱਕ ਵੱਡਾ ਹਾਦਸਾ ਹੁੰਦਾ ਹੁੰਦਾ ਟਲ ਗਿਆ ਹੈ।

Advertisement

ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਐਡਵੋਕੇਟ ਰਾਜਕੁਮਾਰ ਮਲਹੋਤਰਾ ਮੌਕੇ 'ਤੇ ਪਹੁੰਚੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤੁਰੰਤ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ।

Advertisement
×