ਗੁਰਦਾਸਪੁਰ: ਵਿਸ਼ਵ ਭਰ ਦੇ ਵੱਖ ਵੱਖ ਜੂਡੋ ਮੁਕਾਬਲਿਆਂ ਵਿੱਚ ਨਾਮਣਾ ਖੱਟਣ ਵਾਲਾ ਗੁਰਦਾਸਪੁਰ ਦਾ ਜਸਲੀਨ ਸੈਣੀ ਰਾਸ਼ਟਰ ਮੰਡਲ ਖੇਡਾਂ ਵਿੱਚ ਹਿੱਸਾ ਲੈਣ ਲਈ ਅੱਜ ਇੰਗਲੈਂਡ ਲਈ ਰਵਾਨਾ ਹੋ ਗਿਆ। ਸੈਣੀ ਦੇ ਮੁੱਢਲੇ ਕੋਚ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਰਤ ਦੇ ਕੁੱਲ ਛੇ ਜੂਡੋ ਖਿਡਾਰੀ ਤਿੰਨ ਲੜਕੇ ਅਤੇ ਤਿੰਨ ਲੜਕੀਆਂ ਹਿੱਸਾ ਲੈ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਗੁਰਦਾਸਪੁਰ ਦਾ ਇੱਕੋ ਇਕ ਜੂਡੋ ਖਿਡਾਰੀ ਜਸਲੀਨ ਸੈਣੀ ਭਾਗ ਲੈ ਰਿਹਾ ਹੈ। ਉਸ ਦੇ ਭਾਰ ਵਰਗ ਦੇ ਮੁਕਾਬਲੇ ਪਹਿਲੀ ਅਗਸਤ ਨੂੰ ਹੋਣਗੇ। ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਬਿਕਰਮ ਪ੍ਰਤਾਪ ਸਿੰਘ ਬਾਜਵਾ, ਜਰਨਲ ਸਕੱਤਰ ਦੇਵ ਸਿੰਘ ਧਾਲੀਵਾਲ, ਟੈਕਨੀਕਲ ਸਕੱਤਰ ਸੁਰਿੰਦਰ ਕੁਮਾਰ ਜਲੰਧਰ ਸੈਣੀ ਦੇ ਕੋਚ ਅਤੇ ਪਰਿਵਾਰ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ