ਪੱਤਰ ਪ੍ਰੇਰਕ
ਫ਼ਤਹਿਗੜ੍ਹ ਚੂੜੀਆਂ, 12 ਜੁਲਾਈ
ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਜਤਿੰਦਰ ਮਹਾਜਨ ਨੇ ਬਤੌਰ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ ਵਜੋਂ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਦਫ਼ਤਰ ਦੇ ਸਟਾਫ਼ ਵੱਲੋਂ ਈਓ ਮਹਾਜਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਈ.ਓ ਜਤਿੰਦਰ ਮਹਾਜਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ-ਸਮੇਂ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਦਾ ਵੀ ਧਿਆਨ ਰੱਖਿਆ ਜਾਵੇਗਾ।