ਪਠਾਨਕੋਟ ਜ਼ਿਲ੍ਹੇ ਦੇ 13 ਸੈਂਟਰਾਂ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਸਮਾਪਤ
ਪੀ ਐੱਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ 13 ਸੈਂਟਰਾਂ ਵਿੱਚ ਪ੍ਰੀਖਿਆ ਸਮਾਪਤ ਹੋਈ। ਇਸ ਸਬੰਧੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਦੇ...
Advertisement
ਪੀ ਐੱਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ 13 ਸੈਂਟਰਾਂ ਵਿੱਚ ਪ੍ਰੀਖਿਆ ਸਮਾਪਤ ਹੋਈ। ਇਸ ਸਬੰਧੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਅਲੱਗ-ਅਲੱਗ 13 ਸੈਂਟਰਾਂ ਵਿੱਚ ਹੋਈ ਪ੍ਰੀਖਿਆ ਲਈ 2554 ਵਿਦਿਆਰਥੀਆਂ ਵਿੱਚੋਂ 2049 ਵਿਦਿਆਰਥੀ ਹਾਜ਼ਰ ਹੋਏ, ਜਦ ਕਿ 505 ਵਿਦਿਆਰਥੀ ਗੈਰਹਾਜ਼ਰ ਰਹੇ। ਉਨ੍ਹਾਂ ਦੱਸਿਆ ਕਿ 1253 ਮੁੰਡਿਆਂ ਅਤੇ 1301 ਕੁੜੀਆਂ ਨੇ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਵਿੱਚ ਰਜਿਸਟਰੇਸ਼ਨ ਕਰਵਾਈ ਸੀ। ਜਿਨ੍ਹਾਂ ਵਿੱਚੋਂ 977 ਮੁੰਡੇ ਅਤੇ 1072 ਕੁੜੀਆਂ ਨੇ ਇਸ ਪ੍ਰਵੇਸ਼ ਪ੍ਰੀਖਿਆ ਵਿੱਚ ਭਾਗ ਲਿਆ ਹੈ।
Advertisement
Advertisement
