ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 7 ਨਵੰਬਰ
ਥਾਣਾ ਝੰਡੇਰ ਦੀ ਪੁਲੀਸ ਨੇ ਇੱਕ ਅੰਨ੍ਹੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ 2 ਨਵੰਬਰ ਨੂੰ ਲਾਹੌਰ ਬ੍ਰਾਂਚ ਨਹਿਰ ਜਗਦੇਵ ਕਲਾਂ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ’ਤੇ ਥਾਣਾ ਝੰਡੇਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਸ਼ੰਕਰ ਪੁੱਤਰ ਕਾਲਾ ਰਾਮ ਤਰਨ ਤਾਰਨ ਦਾ ਵਸਨੀਕ ਸੀ। ਪੁਲੀਸ ਵੱਲੋਂ ਕੀਤੀ ਤਫਤੀਸ਼ ਦੌਰਾਨ ਡਿਜੀਟਲ ਤਰੀਕੇ ਰਾਹੀਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਹਰਵੰਤ ਸਿੰਘ ਵਾਸੀ ਪਿੰਡ ਹਰਦੋਪੁਤਲੀ ਅਤੇ ਗੌਰਵਦੇਵ ਗਗਨ ਕੁਮਾਰ ਵਾਸੀ ਕੱਕੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਉਨ੍ਹਾਂ ਪਾਸੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕੀਤੇ ਗਏ ਹਨ। ਉਨਾਂ ਦੱਸਿਆ ਕਿ ਇਸ ਕਤਲ ਦੀ ਵਜਾ ਪੁਰਾਣੀ ਰੰਜਿਸ਼ ਹੈ।