ਮਕਬੂਲ ਅਹਿਮਦ
ਕਾਦੀਆਂ, 12 ਅਪਰੈਲ
ਅੱਜ ਵਾਰਡ ਨੰਬਰ 9 ਤੋਂ ਆਜ਼ਾਦ ਕੌਂਸਲਰ ਨੇਹਾ ਅਤੇ ਉਨ੍ਹਾਂ ਦੇ ਪਤਿ ਜੋਗਿੰਦਰਪਾਲ ਨੰਦੂ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਪੰਜਾਬ ਭਵਨ ’ਚ ਪੰਜਾਬ ਪ੍ਰਦੇਸ਼ ਕਾਂਗਰਸ(ਆਈ) ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪਾਰਟੀ ’ਚ ਉਨ੍ਹਾਂ ਨੂੰ ਸ਼ਾਮਲ ਕਰਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇੱੱਸ ਮੌਕੇ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਿਹਜੰਗ ਸਿੰਘ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੂਜੇ ਪਾਸੇ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਦੀ ਚੋਣ 15 ਅਪਰੈਲ ਨੂੰ ਦੁਪਹਿਰ ਨੂੰ ਜਾਵੇਗੀ, ਜਿੱਥੇ ਸ੍ਰੀਮਤੀ ਨੇਹਾ ਨੂੰ ਨਗਰ ਕੌਂਸਲ ਕਾਦੀਆਂ ਦਾ ਪ੍ਰਧਾਨ ਚੁਣਿਆ ਜਾਵੇਗਾ ਅਤੇ ਜੇਤੂ ਕੌਂਸਲਰਾਂ ਨੂੰ ਸੰਹੁ ਚੁਕਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਐੱਸਡੀਐਮ ਬਟਾਲਾ ਨੂੰ ਚੋਣ ਕਰਵਾਉਣ ਲਈ ਨਿਯੁਕਤ ਕੀਤਾ ਹੈ ਜੋ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣਗੇ ਅਤੇ ਕੌਂਸਲਰਾਂ ਨੂੰ ਸਹੁੰ ਚੁਕਵਾਉਣਗੇ।