ਪੱਤਰ ਪ੍ਰੇਰਕ
ਧਾਰੀਵਾਲ, 3 ਜੂਨ
ਬਲਾਕ ਧਾਰੀਵਾਲ ਦੇ ਚਰਚਿਤ ਪਿੰਡ ਜੱਫਰਵਾਲ ਦੀ ਗ੍ਰਾਮ ਪੰਚਾਇਤ ਦੇ ਸਾਰੇ ਨੁਮਾਇੰਦੇ ਅਤੇ ਹੋਰ ਪਤਵੰਤੇ ਕਾਂਗਰਸ ਨੂੰ ਛੱਡ ਕੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ‘ਆਪ’ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜੱਫਰਵਾਲ ਦੀ ਮੌਜੂਦਾ ਸਰਪੰਚ ਭਗਵੰਤ ਕੌਰ ਦੇ ਪਤੀ ਸੀਨੀਅਰ ਆਗੂ ਪਰਮਜੀਤ ਸਿੰਘ, ਪੰਚ ਬਲਜੀਤ ਸਿੰਘ, ਗੁਰਦਿਆਲ ਸਿੰਘ, ਰਣਜੀਤ ਸਿੰਘ, ਮਨੀਰ ਮਸੀਹ, ਬਾਬਾ ਬਲਜੀਤ ਸਿੰਘ, ਜਸਵੰਤ ਸਿੰਘ (ਸਾਰੇ ਪੰਚ) ਤੋਂ ਇਲਾਵਾ ਪਤਵੰਤਿਆਂ ’ਚ ਸਤਨਾਮ ਸਿੰਘ, ਗੁਰਮੀਤ ਸਿੰਘ, ਵਿਲੀਅਮ ਮਸੀਹ, ਬੀਰ ਮਸੀਹ, ਰਜਿੰਦਰ ਸਿੰਘ ਸ਼ਾਮਲ ਹਨ। ਹਲਕਾ ਇੰਚਾਰਜ ਸੇਖਵਾਂ ਨੇ ਇਨ੍ਹਾਂ ਸਾਰਿਆਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਦਾ ਮਾਣ ਸਤਿਕਾਰ ਬਹਾਲ ਰਹੇਗਾ। ਇਸ ਮੌਕੇ ‘ਆਪ’ ਦੇ ਆਗੂ ਕਰਮ ਸਿੰਘ ਸੈਕਟਰੀ, ਗੁਰਭੇਜ ਸਿੰਘ ਸ਼ਾਹ, ਬਲਦੇਵ ਸਿੰਘ, ਨਿਸ਼ਾਨ ਸਿੰਘ, ਸਾਬੀ ਕੇਵਲ ਸਿੰਘ, ਸੁਖਜਿੰਦਰ ਸਿੰਘ, ਸੁਖਦੇਵ ਸਿੰਘ ਵੀ ਮੌਜੂਦ ਸਨ।