DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਰਨਲਿਸਟ ਯੂਨੀਅਨ ਨੇ ਮੰਗ ਪੱਤਰ ਸੌਂਪਿਆ

ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ਗਾਂਧੀ ਜੈਅੰਤੀ ਨੂੰ ਡਿਮਾਂਡ ਡੇਅ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਇਸ ਦਿਨ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਵੱਖ-ਵੱਖ ਜ਼ਿਲ੍ਹਿਆਂ ਦੀਆਂ ਇਕਾਈਆਂ...

  • fb
  • twitter
  • whatsapp
  • whatsapp
Advertisement

ਇੰਡੀਅਨ ਜਰਨਲਿਸਟ ਯੂਨੀਅਨ ਵੱਲੋਂ ਗਾਂਧੀ ਜੈਅੰਤੀ ਨੂੰ ਡਿਮਾਂਡ ਡੇਅ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੱਦੇ ’ਤੇ ਇਸ ਦਿਨ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਵੱਖ-ਵੱਖ ਜ਼ਿਲ੍ਹਿਆਂ ਦੀਆਂ ਇਕਾਈਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ। ਯੂਨੀਅਨ ਦੀ ਗੁਰਦਾਸਪੁਰ ਇਕਾਈ ਵੱਲੋਂ ਰਾਸ਼ਟਰਪਤੀ ਨੂੰ ਭੇਜੇ ਮੰਗ-ਪੱਤਰ ਵਿੱਚ ਕੇਂਦਰ ਸਰਕਾਰ ਤੋਂ ਦੇਸ਼ ਵਿੱਚ ਨਵਾਂ ਅਤੇ ਵਿਆਪਕ ਮੀਡੀਆ ਕਮਿਸ਼ਨ ਕਾਇਮ ਕਰਨ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ 1978 ਵਿੱਚ ਦੂਜਾ ਪ੍ਰੈੱਸ ਕਮਿਸ਼ਨ ਬਣਾਇਆ ਗਿਆ ਸੀ ਅਤੇ ਇਸ ਨੇ 1982 ਵਿੱਚ ਆਪਣੀ ਰਿਪੋਰਟ ਦਿੱਤੀ ਸੀ। ਪਿਛਲੇ ਚਾਰ ਦਹਾਕਿਆਂ ਦੌਰਾਨ ਮੀਡੀਆ ਖੇਤਰ ਵਿੱਚ ਵੱਡੇ ਬਦਲਾਅ ਆਏ ਹਨ, ਜਿਸ ਦੇ ਮੱਦੇਨਜ਼ਰ ਨਵੇਂ ਮੀਡੀਆ ਕਮਿਸ਼ਨ ਦੀ ਲੋੜ ਹੈ। ਇਸ ਤੋਂ ਇਲਾਵਾ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਕੇਂਦਰੀ ਕਾਨੂੰਨ ਬਣਾਉਣ ਅਤੇ ਕੰਮਕਾਜੀ ਪੱਤਰਕਾਰਾਂ ਨੂੰ ਮਿਲਦੀਆਂ ਵਿਸ਼ੇਸ਼ ਕਾਨੂੰਨੀ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।

Advertisement
Advertisement
×