High Voltage ਤਾਰਾਂ ਤੋਂ ਕਰੰਟ ਨਾਲ ਕਬੱਡੀ ਖਿਡਾਰੀ ਦੀ ਮੌਤ
ਜ਼ਿਲ੍ਹੇ ਦੇ ਕਬੱਡੀ ਖਿਡਾਰੀ ਦੀ 11,000 ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਠਾਨਕੋਟ ਜ਼ਿਲ੍ਹੇ ਦੇ ਭੋਆ ਹਲਕੇ ਦੇ ਗਾਜ਼ੀ ਬਾੜਵਾਂ...
Advertisement
ਜ਼ਿਲ੍ਹੇ ਦੇ ਕਬੱਡੀ ਖਿਡਾਰੀ ਦੀ 11,000 ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰੋਹਿਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਠਾਨਕੋਟ ਜ਼ਿਲ੍ਹੇ ਦੇ ਭੋਆ ਹਲਕੇ ਦੇ ਗਾਜ਼ੀ ਬਾੜਵਾਂ ਦਾ ਵਾਸੀ ਸੀ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਰੋਹਿਤ ਸਿੰਘ ਆਪਣੇ ਦੋਸਤ ਦੇ ਘਰ ਗਿਆ ਸੀ, ਜਿੱਥੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜਦੋਂ ਉਹ ਛੱਤ ’ਤੇ ਲੋਹੇ ਦੀ ਰਾਡ ਚੁੱਕਣ ਲਈ ਚੜ੍ਹ ਰਿਹਾ ਸੀ, ਤਾਂ ਉਹ ਉੱਪਰੋਂ ਲੰਘ ਰਹੀਆਂ 11,000 ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆ ਗਿਆ ਤੇ ਝੁਲਸ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮ੍ਰਿਤਕ ਦੇ ਘਰ ਦੁੱਖ ਪ੍ਰਗਟਾਇਆ।
Advertisement
Advertisement
×

