ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਮੱਲਾਂ ਮਾਰੀਆਂ
ਚਾਰ ਖਿਡਾਰੀਆਂ ਨੂੰ ਸਟੇਟ ਪੱਧਰ ਲਈ ਚੁਣਿਆ ਗਿਆ
Advertisement
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ ਅੰਡਰ 14 ਅਤੇ 17 ਸਾਲ ਵਰਗ ਕਬੱਡੀ ਖਿਡਾਰੀਆਂ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਦੋਈ ਵਿੱਚ ਹੋਈਆਂ। ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਵਰਗ ਦੀ ਟੀਮ ਨੇ ਗੋਲਡ ਮੈਡਲ ਜਿੱਤ ਕੇ ਅਤੇ ਅੰਡਰ 17 ਵਰਗ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਜੇਤੂ ਟੀਮ ਦਾ ਸਕੂਲ ਪਹੁੰਚਣ ’ਤੇ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ, ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ, ਪ੍ਰਿੰਸੀਪਲ ਅਮਨਦੀਪ ਸਿੰਘ ਸੰਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੰਡਰ 14 ਵਰਗ ਦੇ ਤਿੰਨ ਖਿਡਾਰੀ ਗੁਰਨੂਰਦੀਪ ਸਿੰਘ, ਹਰਮਨਜੋਤ ਸਿੰਘ, ਗੁਰਕੀਰਤ ਸਿੰਘ ਅਤੇ ਅੰਡਰ 17 ਵਰਗ ਇੱਕ ਖਿਡਾਰੀ ਲਕਸ਼ਦੀਪ ਸਿੰਘ ਸਟੇਟ ਪੱਧਰ ਖੇਡਾਂ ਲਈ ਚੁਣੇ ਗਏ ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਉਨ੍ਹਾਂ ਸਪੈਸ਼ਲ ਕਬੱਡੀ ਕੋਚ ਅਤੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸਤਿੰਦਰਜੀਤ ਸਿੰਘ ਅਤੇ ਸਕੂਲ ਦੇ ਕੋਚ ਸੰਦੀਪ ਸਿੰਘ ਵੱਲੋਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਕਰਵਾਉਣ ਲਈ ਧੰਨਵਾਦ ਕੀਤਾ।
Advertisement
Advertisement