ਕਾਹਨੂੰਵਾਨ: ਸਿੱਧੂ ਨੇ ਪੰਜਾਬ ’ਚ ਕਿਸਾਨੀ ਅਤੇ ਜਵਾਨੀ ਨੂੰ ਸੰਭਾਲਣ ਦਾ ਵਾਅਦਾ ਕੀਤਾ

ਕਾਹਨੂੰਵਾਨ: ਸਿੱਧੂ ਨੇ ਪੰਜਾਬ ’ਚ ਕਿਸਾਨੀ ਅਤੇ ਜਵਾਨੀ ਨੂੰ ਸੰਭਾਲਣ ਦਾ ਵਾਅਦਾ ਕੀਤਾ

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 2 ਦਸੰਬਰ

ਸਾਲ 2022 ਵਿਧਾਨ ਸਭਾ ਲਈ ਚੋਣਾਂ ਦਾ ਭਾਵੇਂ ਐਲਾਨ ਹੋਣਾ ਹੈ ਪਰ ਪੰਜਾਬ ਕਾਂਗਰਸ ਨੇ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ ਤੋਂ ਚੋਣ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ। ਮਾਝੇ ਦੀ ਧਰਤੀ ਤੋਂ ਦਾਣਾ ਮੰਡੀ ਕਾਹਨੂੰਵਾਨ ਵਿਖੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਚੋਣ ਰੈਲੀ ਦਾ ਕਰਵਾ ਕੇ ਇਸ ਦਾ ਆਗਾਜ਼ ਕਰ ਦਿੱਤਾ ਹੈ। ਇਸ ਰੈਲੀ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੀਤੀ। ਸ੍ਰੀ ਸਿੱਧੂ ਦੇ ਪੰਡਾਲ ਵਿੱਚ ਪਹੁੰਚਣ ਮੌਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਤਾੜੀਆਂ ਅਤੇ ਨਾਅਰਿਆਂ ਨਾਲ ਨਾਲ ਸਵਾਗਤ ਕੀਤਾ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨੀ ਅਤੇ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ।ਜੇ ਪਰਮਾਤਮਾ ਨੇ ਉਨ੍ਹਾਂ ਨੂੰ ਤਾਕਤ ਬਖ਼ਸ਼ੀ ਦਾ ਉਹ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨੀ ਨੂੰ ਕੋਆਪ੍ਰੇਟਿਵ ਸਿਸਟਮ ਅਧੀਨ ਲਿਆ ਕੇ ਸਮੁੱਚਾ ਕਿਸਾਨ ਵਰਗ ਨੂੰ ਕਾਰਪੋਰੇਟ ਘਰਾਨਿਆਂ ਦੇ ਜੰਜਾਲ ਤੋਂ ਮੁਕਤ ਕਰਾਉਣਗੇ। ਉਨ੍ਹਾਂ ਅਕਾਲੀਆਂ ਨਾਲੋਂ ਆਮ ਆਦਮੀ ਪਾਰਟੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਖਾਸੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ, ਕਿਉਂਕਿ ਕੇਜਰੀਵਾਲ ਵੱਲੋਂ ਇੱਕ ਵੀ ਔਰਤ ਨੂੰ ਦਿੱਲੀ ਵਿੱਚ ਪੈਨਸ਼ਨ ਨਹੀਂ ਦਿੱਤੀ ਹੈ ਪਰ ਪੰਜਾਬ ਦੇ ਲੋਕਾਂ ਨੂੰ ਗਾਰੰਟੀਆਂ ਦੇ ਸਬਜ਼ਬਾਗ ਦਿਖਾ ਰਿਹਾ ਹੈ। ਐੱਮਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਠਾਠਾਂ ਮਾਰਦਾ ਇਕੱਠ ਪੰਜਾਬ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਦਾ ਸਬੂਤ ਹੈ। ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਤੀਜੀ ਪੀੜ੍ਹੀ ਕਾਂਗਰਸ ਦੇ ਨਾਲ ਜੁੜੀ ਹੋਈ ਹੈ। ਹਲਕਾ ਕਾਦੀਆਂ ਦੇ ਵੋਟਰਾਂ ਨੇ ਹਮੇਸ਼ਾ ਬਾਜਵਾ ਪਰਿਵਾਰ ਨੂੰ ਵੱਡੀਆਂ ਜਿੱਤਾਂ ਦਾ ਮਾਣ ਦਿੱਤਾ ਹੈ। ਜਾਟ ਮਹਾ ਸਭਾ ਦੇ ਹਰਪਾਲ ਸਿੰਘ ਹਰਪੁਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਟੇਜ ਉੱਪਰ ਸਾਬਕਾ ਮੰਤਰੀ ਸੁਸ਼ੀਲਾ ਮਹਾਜਨ, ਮਨੋਹਰ ਲਾਲ ਸੁਰੀਲਾ, ਸਾਬਕਾ ਮੰਤਰੀ ਰਮਨ ਭੱਲਾ, ਸੁਖਜਿੰਦਰ ਸਿੰਘ ਜੀਆਨੀ ਉਪ ਪ੍ਰਧਾਨ ਪ੍ਰਦੇਸ਼ ਕਾਂਗਰਸ, ਚੇਅਰਮੈਨ ਜਸਬੀਰ ਸਿੰਘ ਢੀਂਡਸਾ, ਚੇਅਰਮੈਨ ਅੰਗਰੇਜ਼ ਸਿੰਘ ਵਿਠਵਾਂ,ਪੰਜਾਬ ਯੂਥ ਕਾਂਗਰਸ ਦੇ ਆਗੂ ਕੰਵਰ ਪ੍ਰਤਾਪ ਸਿੰਘ ਬਾਜਵਾ, ਅਰਜਨ ਪ੍ਰਤਾਪ ਸਿੰਘ ਬਾਜਵਾ, ਬਲਾਕ ਪ੍ਰਧਾਨ ਸੁਖਪ੍ਰੀਤ ਸਿੰਘ ਰਿਆੜ, ਸਰਪੰਚ ਆਫ਼ਤਾਬ ਸਿੰਘ, ਸਰਪੰਚ ਲਖਵਿੰਦਰਜੀਤ ਸਿੰਘ ਭੱਟੀਆਂ, ਵਰਿੰਦਰਜੀਤ ਛੋਟੇਪੁਰ, ਸੁਖਵਿੰਦਰ ਬਾਲੀ, ਵਜ਼ੀਰ ਸਿੰਘ ਲਾਲੀ, ਅਸ਼ਵਨੀ ਦੁੱਗਲ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਕਾਂਗਰਸੀ ਆਗੂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All