ਕਾਹਨੂੰਵਾਨ: ਜ਼ਮੀਨੀ ਝਗੜੇ ’ਚ ਪਰਿਵਾਰ ’ਤੇ ਟਰੈਕਟਰ ਚੜ੍ਹਾਇਆ, ਧੀ ਦੀ ਮੌਤ, ਮਾਂ ਗੰਭੀਰ

ਕਾਹਨੂੰਵਾਨ: ਜ਼ਮੀਨੀ ਝਗੜੇ ’ਚ ਪਰਿਵਾਰ ’ਤੇ ਟਰੈਕਟਰ ਚੜ੍ਹਾਇਆ, ਧੀ ਦੀ ਮੌਤ, ਮਾਂ ਗੰਭੀਰ

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 5 ਮਈ

ਥਾਣਾ ਭੈਣੀ ਮੀਆਂ ਖਾਂ ਅਧੀਨ ਪਿੰਡ ਨਵੀਆਂ ਬਾਗੜੀਆਂ ਵਿੱਚ ਵਾਹੀ ਯੋਗ ਜ਼ਮੀਨ ਕਾਰਨ ਹੋਏ ਝਗੜੇ ਦੌਰਾਨ ਮੁਟਿਆਰ ਦੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੈ। ਮ੍ਰਿਤਕ ਲੜਕੀ ਸੁਮਨਦੀਪ ਕੌਰ (23) ਦੇ ਪਿਤਾ ਅਮਰਜੀਤ ਸਿੰਘ ਪਿੰਡ ਨਵੀਆਂ ਬਾਗੜੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤ ਦੇ ਨਾਲ ਮਨਪ੍ਰੀਤ ਸਿੰਘ ਦੇ ਖੇਤ ਦੀ ਵੱਟ ਹੈ। ਸਵੇਰੇ ਮਨਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਬਿਨਾਂ ਦੱਸੇ ਆਪਣੇ ਟਰੈਕਟਰ ਨਾਲ ਵੱਟ ਵਾਹੁਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਨੇ ਪਰਿਵਾਰ ਸਮੇਤ ਮੌਕੇ ਉੱਤੇ ਪਹੁੰਚ ਕੇ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਮਨਪ੍ਰੀਤ ਨੇ ਟਰੈਕਟਰ ਉਸ ਦੇ ਪਰਿਵਾਰ ਵੱਲ ਮੋੜ ਲਿਆ ਤੇ ਉਹ ਤੇ ਉਸ ਦਾ ਪੁੱਤ ਤਾਂ ਕਿਸੇ ਤਰ੍ਹਾਂ ਬਚ ਗਏ ਪਰ ਉਸ ਦੀ ਪਤਨੀ ਤੇ ਧੀ ਟਰੈਕਟਰ ਹੇਠ ਆ ਗਏ। ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਸੁਮਨਦੀਪ ਕੌਰ ਦੀ ਮੌਕੇ ਉੱਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਭੈਣੀ ਮੀਆਂ ਖਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ। ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਕਰਨ ਤੋਂ ਬਾਅਦ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All