ਸ੍ਰੀ ਗੋਇੰਦਵਾਲ ਸਾਹਿਬ: ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਕੋਚ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਬੁਲੰਦੀਆਂ ਛੂਹ ਰਹੇ ਹਨ। ਇਸੇ ਤਹਿਤ ਜਲੰਧਰ ’ਚ ਹੋਏ ਨੈਸ਼ਨਲ ਜੈਵਲਿਨ ਥਰੋਅ ਦਿਵਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ। ਇਸ ਮੌਕੇ ਨੈਸ਼ਨਲ ਜੈਵਲਿਨ ਥਰੋਅ ਮੁਕਾਬਲਿਆਂ ’ਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੀਆਂ ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਕਰਮਨਜੀਤ ਕੌਰ ਨੇ ਭਾਗ ਲੈਂਦੇ ਹੋਏ ਤੀਜੀ ਪੁਜ਼ੀਸ਼ਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾ ਮਹਿਕਪ੍ਰੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ, ਪ੍ਰਿੰਸੀਪਲ ਜਸਮੀਤ ਕੌਰ ਕਾਹਲੋਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ