ਕਟਾਰੂਚੱਕ ਨੇ ਹੜ੍ਹ ਪੀੜਤਾਂ ਨੂੰ 45 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ
ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸਰਹੱਦੀ ਪਿੰਡ ਨਰੋਟ ਜੈਮਲ ਸਿੰਘ ਵਿੱਚ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਬੀਸੀ ਵਿੰਗ ਦੇ ਜ਼ਿਲ੍ਹਾ...
Advertisement
ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸਰਹੱਦੀ ਪਿੰਡ ਨਰੋਟ ਜੈਮਲ ਸਿੰਘ ਵਿੱਚ ਸਮਾਗਮ ਕੀਤਾ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੀਰੂ ਬਾਲਾ ਆਦਿ ਵੀ ਹਾਜ਼ਰ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਦੀ ਮਾਰ ਕਰਕੇ ਪੂਰੇ ਪੰਜਾਬ ਅੰਦਰ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੋਆ ਦੇ ਵੀ 82 ਪਿੰਡਾਂ ਅੰਦਰ ਹੜ੍ਹਾਂ ਦੇ ਕਾਰਨ ਫਸਲਾਂ ਪ੍ਰਭਾਵਿਤ ਹੋਈਆਂ, ਲੋਕਾਂ ਦੇ ਘਰ ਟੁੱਟ ਗਏ, ਪਸ਼ੂ ਧਨ ਦਾ ਨੁਕਸਾਨ ਹੋਇਆ ਅਤੇ ਲੋਕਾਂ ਨੂੰ ਜਾਨਾਂ ਵੀ ਗੁਆਣੀਆਂ ਪਈਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸ ਕਰਕੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜ਼ਾ ਰਾਸ਼ੀ ਸਿੱਧੇ ਪ੍ਰਭਾਵਿਤ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਦਿੱਤੀ ਜਾਵੇ। ਇਸੇ ਉਦੇਸ਼ ਦੀ ਪੂਰਤੀ ਕਰਦਿਆਂ ਪਿੰਡ ਪੰਮਾ, ਪੋਲਾ, ਪਹਾੜੋ ਚੱਕ ਅਤੇ ਪਿੰਡ ਮਾੜਵਾਂ ਦੇ ਕਰੀਬ 200 ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ 45 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
Advertisement
Advertisement
