ਕਟਾਰੂਚੱਕ ਵੱਲੋਂ ਵਿਕਾਸ ਕੰਮਾਂ ਲਈ 2.50 ਕਰੋੜ ਜਾਰੀ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਨੂੰ ਮੁੱਖ ਤਰਜੀਹ ਦਿੰਦਿਆਂ ਚੱਲ ਰਹੀ ‘ਰੰਗਲਾ ਪੰਜਾਬ ਸਕੀਮ’ ਦੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਦੇ ਵਿਕਾਸ ਲਈ 2 ਕਰੋੜ 50 ਲੱਖ ਰੁਪਏ ਜਾਰੀ ਕੀਤੇ।...
Advertisement
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਤਰੱਕੀ ਨੂੰ ਮੁੱਖ ਤਰਜੀਹ ਦਿੰਦਿਆਂ ਚੱਲ ਰਹੀ ‘ਰੰਗਲਾ ਪੰਜਾਬ ਸਕੀਮ’ ਦੇ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਹਲਕੇ ਦੀਆਂ ਪੰਚਾਇਤਾਂ ਦੇ ਵਿਕਾਸ ਲਈ 2 ਕਰੋੜ 50 ਲੱਖ ਰੁਪਏ ਜਾਰੀ ਕੀਤੇ। ਇਹ ਰਕਮ ਪਿੰਡਾਂ ਵਿੱਚ ਸ਼ਮਸ਼ਾਨਘਾਟਾਂ ਦੀ ਮੁਰੰਮਤ, ਗਲੀ-ਨਾਲਿਆਂ ਦੇ ਸੁਧਾਰ, ਸਰਕਾਰੀ ਇਮਾਰਤਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ ਅਤੇ ਹੋਰ ਜਨਹਿਤ ਕੰਮਾਂ ਲਈ ਵਰਤੀ ਜਾਵੇਗੀ।
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਨੋਰਥ ਹੈ ਕਿ ਹਰ ਪਿੰਡ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਿਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ ’ਤੇ ਪ੍ਰਾਪਤ ਹੋਣ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਤੋਂ ਸ਼ਮਸ਼ਾਨਘਾਟਾਂ ਦੀ ਮੰਦੀ ਹਾਲਤ ਬਾਰੇ ਸ਼ਿਕਾਇਤਾਂ ਆ ਰਹੀਆਂ ਸਨ, ਜਿਸ ਨੂੰ ਤਰਜੀਹ ਦਿੰਦੇ ਹੋਏ ਇਸ ਰਕਮ ਦਾ ਖ਼ਾਸ ਹਿੱਸਾ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ’ਤੇ ਖਰਚਿਆ ਜਾਵੇਗਾ। ਇਨ੍ਹਾਂ ਵਿੱਚ ਸ਼ੈੱਡ, ਬਾਊਂਡਰੀ ਵਾਲ, ਸੋਲਰ ਲਾਈਟਾਂ, ਬੈਂਚ ਅਤੇ ਸਾਫ਼-ਸਫਾਈ ਪ੍ਰਣਾਲੀ ਸ਼ਾਮਲ ਹੈ। ਇਸ ਦੇ ਇਲਾਵਾ ਇਸ ਫੰਡ ਨਾਲ ਕਈ ਪਿੰਡਾਂ ਵਿੱਚ ਗਲੀਆਂ ਨੂੰ ਪੱਕਾ ਕਰਨਾ, ਨਿਕਾਸੀ ਨੂੰ ਸੁਧਾਰਨਾ, ਪਾਣੀ ਸਪਲਾਈ ਤੇ ਹੋਰ ਬੁਨਿਆਦੀ ਸੁਵਿਧਾਵਾਂ ਲਈ ਕੰਮ ਕੀਤੇ ਜਾਣਗੇ।
Advertisement
Advertisement
