ਪਠਾਨਕੋਟ ਵਿੱਚ ਕਟਾਰੂਚੱਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ : The Tribune India

ਪਠਾਨਕੋਟ ਵਿੱਚ ਕਟਾਰੂਚੱਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਪਠਾਨਕੋਟ ਵਿੱਚ ਕਟਾਰੂਚੱਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਸਰਨਾ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।

ਪੱਤਰ ਪ੍ਰੇਰਕ

ਪਠਾਨਕੋਟ, 6 ਅਕਤੂਬਰ

ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤੇ ਪੂਰੇ ਪੰਜਾਬ ’ਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਤੇ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ’ਚ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਦੇ ਸਮੇਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਜਿਹੇ ਪ੍ਰਬੰਧ ਕੀਤੇ ਗਏ ਹਨ ਕਿ ਜੇ ਕਿਸੇ ਕਿਸਾਨ ਦੇ ਝੋਨੇ ਦੀ ਖਰੀਦ 1 ਵਜੇ ਹੋ ਰਹੀ ਹੈ ਤਾਂ 4 ਵਜੇ ਤੱਕ ਕਿਸਾਨ ਦੇ ਖਾਤੇ ਵਿੱਚ ਖਰੀਦ ਦੇ ਪੈਸੇ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ’ਚ ਵੀ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਜ਼ਿਆਦਾ ਨਾ ਹੋਵੇ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇੱਕ ਸਵਾਲ ਦੇ ਜਬਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਦੀ ਜ਼ਿਲ੍ਹਾ ਪੱਧਰ ’ਤੇ ਗਿਰਦਾਵਰੀ ਕਰਵਾਈ ਜਾ ਰਹੀ ਹੈ। ਰਿਪੋਰਟ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All