ਕਟਾਰੂਚੱਕ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ
ਪਠਾਨਕੋਟ, 7 ਮਈ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਵਿੱਚ ਅੱਜ ਪੁੱਜੇ ਅਤੇ ਉੱਥੇ ਉਨ੍ਹਾਂ ਡੋਰ-ਟੂ-ਡੋਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਉਨ੍ਹਾਂ ਹਿੰਦ-ਪਾਕ ਸਰਹੱਦ ਨਾਲ ਲੱਗਦੇ ਕੁੱਝ ਹੋਰ ਪਿੰਡਾਂ ਦਾ ਵੀ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਸੈਣੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੌਕੇ ’ਤੇ ਹਾਲਾਤ ਸਭ ਧਿਆਨ ਵਿੱਚ ਹਨ। ਅੱਜ ਉਹ ਖੁਦ ਸਰਹੱਦ ਦੇ ਕੁੱਝ ਪਿੰਡਾਂ ਅੰਦਰ ਪਹੁੰਚ ਕਰਕੇ ਘਰ-ਘਰ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਕਿਸੇ ਵੀ ਤਰ੍ਹਾਂ ਤੋਂ ਡਰਨ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਪੰਜਾਬੀਆਂ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘ਸਾਡੀ ਭਾਰਤੀ ਫੌਜ, ਸਾਡੇ ਯੋਧੇ ਲਗਾਤਾਰ ਦੇਸ਼ ਦੀ ਸੁਰੱਖਿਆ ਕਰਨ ਲਈ ਯੋਗਦਾਨ ਦਿੰਦੇ ਹਨ। ਸਰਹੱਦ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।’’