ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 17 ਫ਼ਰਵਰੀ
ਇਥੇ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੀ ਵਿਸ਼ਾਲ ਰੈਲੀ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਚੋਣ ਪ੍ਰਚਾਰ ਲਈ ਪਹੁੰਚੇ ਅਤੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਜੁਮਲਿਆਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਾਉਣ ਲਈ ਤੇ ਪੰਜਾਬ ਦੇ ਪਾਣੀਆਂ ਉੱਤੇ ਦਿੱਲੀ ਦਾ ਹੱਕ ਜਤਾਉਣ ਲਈ ਪਟੀਸ਼ਨਾਂ ਪਾਈਆਂ ਹੋਈਆਂ ਹਨ। ਇਸ ਰੈਲੀ ਵਿਚ ਉਮੀਦਵਾਰ ਛੱਜਲਵੱਡੀ ਨੇ ਪਾਰਟੀ ਦੇ ਮੈਨੀਫੈਸਟੋ ਬਾਰੇ ਲੋਕਾਂ ਨੂੰ ਦੱਸਿਆ। ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਅਤੇ ਉਪ ਪ੍ਰਧਾਨ ਸੰਨੀ ਸ਼ਰਮਾ ਨੇ ਕਾਂਗਰਸੀ ਵਿਧਾਇਕ ਡੈਨੀ ਉਤੇ ਦੋਸ਼ ਲਾਇਆ ਕਿ ਉਸ ਨੇ ਪਿਛਲੇ 5 ਸਾਲਾਂ ਵਿਚ ਹਲਕੇ ਵਿੱਚ ਘਪਲੇਬਾਜ਼ੀ ਕਰ ਲੋਕਾਂ ਦੇ ਨਾਲ ਧੋਖਾ ਕੀਤਾ ਹੈ ਤੇ ਹੁਣ ਚੋਣਾਂ ਵਿੱਚ ਲੋਕ ਉਸ ਨੂੰ ਬਾਹਰ ਦਾ ਰਸਤਾ ਦਿਖਾਉਣਗੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰਪਾਲ ਕੁੱਕੂ, ਅਮਰੀਕ ਸਿੰਘ ਸੋਢੀ, ਟ੍ਰਾਂਸਪੋਰਟਰ ਨਵਤੇਜ ਸਿੰਘ ਮੱਲੀ, ਰਣਜੀਤ ਸਿੰਘ ਛੱਜਲਵੱਡੀ, ਸਰਪੰਚ ਮਨਜਿੰਦਰ ਸਿੰਘ ਭੀਰੀ, ਗੁਲਜ਼ਾਰ ਸਿੰਘ ਧੀਰੇਕੋਟ, ਰਾਕੇਸ਼ ਕੁਮਾਰ ਸ਼ਰਮਾ ਮੌਜੂਦ ਸਨ।