DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਹਿਰਾ ਅਤੇ ਛੋਟੇਪੁਰ ਨੇ ਮੁਕਾਬਲੇ ’ਤੇ ਸਵਾਲ ਚੁੱਕੇ

ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

  • fb
  • twitter
  • whatsapp
  • whatsapp
featured-img featured-img
ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ ਅਤੇ ਸੁੱਚਾ ਸਿੰਘ ਛੋਟੇਪੁਰ।
Advertisement

ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਛੋਟੇਪੁਰ ਅੱਜ ਸਰਹੱਦੀ ਖੇਤਰ ਦੇ ਪਿੰਡ ਆਦੀਆਂ ਪਹੁੰਚੇ। ਉਨ੍ਹਾਂ ਬੀਤੇ ਦਿਨੀਂ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਅਤੇ ਛੋਟੇਪੁਰ ਨੇ ਮੌਜੂਦਾ ਸਰਕਾਰ ਅਤੇ ਪੁਲੀਸ ਦੀ ਕਾਰਜਪ੍ਰਣਾਲੀ ’ਤੇ ਨਿਸ਼ਾਨੇ ਸਾਧੇ। ਉਨ੍ਹਾਂ ਇਸ ਘਟਨਾ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੀਤੇ ਗਏ ਇਸ ਐਨਕਾਊਂਟਰ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਸ੍ਰੀ ਖਹਿਰਾ ਅਤੇ ਸ੍ਰੀ ਛੋਟੇਪੁਰ ਨੇ ਭਰੋਸਾ ਦਿੱਤਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਅਤੇ ਰਾਜਨੀਤਕ ਲੜਾਈ ਲੜਨਗੇ।

Advertisement
Advertisement
×