ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਅੰਮ੍ਰਿਤਸਰ: ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਬੀਕਾਮ ਐੱਲਐੱਲਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਸਰਾ ’ਚੋਂ...
Advertisement
ਅੰਮ੍ਰਿਤਸਰ: ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਲਏ ਗਏ ਵੱਖ-ਵੱਖ ਇਮਤਿਹਾਨਾਂ ’ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਬੀਕਾਮ ਐੱਲਐੱਲਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਸਰਾ ’ਚੋਂ ਵਿਦਿਆਰਥਣ ਹਿਮਾਂਸ਼ੀ ਨੇ ’ਵਰਸਿਟੀ ’ਚੋਂ ਪਹਿਲਾ, ਪਰਨੀਤ ਕੌਰ ਨੇ ਤੀਸਰਾ ਅਤੇ ਹਰਮਨਪ੍ਰੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਕਾਮ ਐੱਲਐੱਲਬੀ (ਪੰਜ ਸਾਲਾ ਕੋਰਸ) ਸਮੈਸਟਰ 7ਵਾਂ ਦੇ ’ਚੋਂ ਨਵਦੀਪ ਕੌਰ ਨੇ ’ਵਰਸਿਟੀ ’ਚੋਂ ਪਹਿਲਾ ਅਤੇ ਖੁਸ਼ੀ ਅਰੋੜਾ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਕਾਮ ਐੱਲਐੱਲਬੀ (ਪੰਜ ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਇਮਤਿਹਾਨਾਂ ’ਚੋਂ ਗੁਰਤਾਜਬੀਰ ਸਿੰਘ ਨੇ ’ਵਰਸਿਟੀ ’ਚੋਂ ਪਹਿਲਾ ਅਤੇ ਸ਼ਾਇਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।-ਪੱਤਰ ਪ੍ਰੇਰਕ
Advertisement
Advertisement
×