ਜੈਂਤੀਪੁਰ: ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਕ ਦਾ ਐਮ.ਏ ਇਤਿਹਾਸ ਸਮੈਸਟਰ ਦੂਜਾ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆ ਕਾਲਜ ਦੇ ਡਾਇਰੈਕਟਰ ਭਾਈ ਜੀਵਾ ਸਿੰਘ ਅਤੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜਵਿੰਦਰਜੋਤ ਕੌਰ ਨੇ 76%, ਆਂਚਲ ਸ਼ਰਮਾ, ਮਨਪ੍ਰੀਤ ਕੌਰ ਨੇ 75%, ਸਿਮਰਨਜੀਤ ਕੌਰ ਨੇ 74%, ਕੋਮਲਪ੍ਰੀਤ ਕੌਰ, ਜਸ਼ਨਪ੍ਰੀਤ ਕੌਰ ਨੇ 71% ਅਤੇ ਜੈਪ੍ਰੀਤ ਕੌਰ ਤੇ ਧਲਵਿੰਦਰ ਸਿੰਘ ਨੇ 70% ਅੰਕ ਪ੍ਰਾਪਤ ਕਰਕੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਸੰਤ ਹਰਨਾਮ ਸਿੰਘ ਖਾਲਸਾ, ਡਾਇਰੈਕਟਰ ਭਾਈ ਜੀਵਾ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ