ਖਾਲਸਾ ਪੰਥ ਸਾਜਨਾ ਦਿਵਸ ਕਮੇਟੀ ਨੇ ਬੂਟੇ ਲਾਏ
ਖਾਲਸਾ ਪੰਥ ਸਾਜਨਾ ਦਿਵਸ ਕਮੇਟੀ ਨਹਿਰ ਪੁਲ ਭਾਮੜੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨਹਿਰ ਪੁਲ ਭਾਮੜੀ, ਸ਼ਮਸ਼ਾਨਘਾਟ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਬੂਟੇ ਲਗਾਏ ਗਏ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀਪੀਈਓ) ਤਰਸੇਮ ਸਿੰਘ ਦੀ ਅਗਵਾਈ ਵਿੱਚ ਬੂਟੇ ਲਗਾਏ ਗਏ। ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਮੇਟੀ ਆਗੂ ਦਿਲਬਾਗ ਸਿੰਘ ਬਸਰਾਵਾਂ ਅਤੇ ਬੀਪੀੲਓ ਤਰਸੇਮ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸ਼ੁੱਧ ਰੱਖਣ ਵਿੱਚ ਰੁੱਖ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ’ਤੇ ਹੋਰ ਫਜੂਲ ਖਰਚ ਕਰਨ ਦੀ ਬਜਾਇ ਬੂਟੇ ਲਗਾਉਣ ਲਈ ਪ੍ਰੇਰਿਆ। ਇਸ ਉਪਰੰਤ ਸ਼ਮਸ਼ਾਨਘਾਟ ਬਸਤੀ ਬਾਜ਼ੀਗਰ ਬਸਰਾਏ ਵਿੱਚ ਅਤੇ ਸੜਕ ਕਿਨਾਰਿਆਂ ’ਤੇ ਬੂਟੇ ਲਗਾਏ।
ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਹਰਜੀਤ ਸਿੰਘ ਰਿਆੜ, ਬਲਵਿੰਦਰ ਸਿੰਘ ਬਿੱਲੂ, ਰਮੇਸ਼ ਸਿੰਘ, ਪਾਸੀ, ਮੱਠੂ, ਬਾਬਾ ਨਰਿੰਦਰ ਸਿੰਘ, ਥਾਣੇਦਾਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਸ਼ਾਹੂਕਾਰ, ਸਤਵਿੰਦਰ ਸਿੰਘ ਮੋਨੂ ਟੈਂਟ ਹਾਊਸ, ਡਾਕਟਰ ਗੁਰਵੰਤ ਸਿੰਘ, ਜਸਪਾਲ ਸਿੰਘ ਫੌਜੀ, ਸੰਤੋਖ ਸਿੰਘ ਅਤੇ ਬਾਬਾ ਦਿਲਬਾਗ ਸਿੰਘ ਸਮਤੇ ਸਮੂਹ ਕਮੇਟੀ ਮੈਂਬਰਾਂ ਨੇ ਭਰਪੂਰ ਸਹਿਯੋਗ ਕੀਤਾ।