ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਾਲਸਾ ਪੰਥ ਦੀ ਕੇਂਦਰੀ ਤਾਕਤਾਂ ’ਤੇ ਵੱਡੀ ਜਿੱਤ: ਸੁਖਬੀਰ

ਪਾਰਟੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ
ਝਬਾਲ ਖਾਮ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ|
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਪੰਜਵੀਂ ਵਾਰ ਮੁੜ ਚੋਣ ਨੂੰ ਖਾਲਸਾ ਪੰਥ ਦੀ ਕੇਂਦਰੀ ਤਾਕਤਾਂ ’ਤੇ ਵੱਡੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਇਹ ਵਿਚਾਰ ਇੱਥੇ ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੇਸ਼ ਕੀਤੇ| ਉਨ੍ਹਾਂ ਕਿਹਾ ਕਿ ਕੁਝ ਆਗੂਆਂ ਨੇ ਕੇਂਦਰੀ ਏਜੰਸੀਆਂ ਨਾਲ ਰਲ ਕੇ ਆਪਣੀਆਂ ਕਠਪੁਤਲੀਆਂ ਰਾਹੀਂ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨ ਦੇ ਯਤਨ ਕੀਤੇ। ਉਨ੍ਹਾਂ ਕਿਹਾ ਕਿ ਉਹ ਇਸ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵਧਾਈ ਦਿੰਦਾ ਹੈ ਜਿਨ੍ਹਾਂ ਇਸ ਸਾਜ਼ਿਸ਼ ਨੂੰ ਮਾਤ ਪਾਈ ਅਤੇ ਖਾਲਸਾ ਪੰਥ ਦੀ ਸੁਪਰ ਪਾਰਲੀਮੈਂਟ ਦੀਆਂ ਚੋਣਾਂ ਵਿਚ ਐਡਵੋਕੇਟ ਧਾਮੀ ਦੀ ਜਿੱਤ ਯਕੀਨੀ ਬਣਾਈ।

ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਦੀ ਨਿਖੇਧੀ ਕੀਤੀ। ਇਸ ਤੋਂ ਪਹਿਲਾਂ ਪਿੰਡ ਚਾਹਲ ਵਿੱਚ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਹੀਣਤਾ ਬਣ ਗਈ ਹੈ। ਰੋਜ਼ਾਨਾ ਮਿਥ ਕੇ ਕਤਲ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਆਪਣੀ ਮਨਮਰਜ਼ੀ ਨਾਲ ਕਤਲਾਂ ’ਤੇ ਲੱਗੇ ਗੈਂਗਸਟਰਾਂ ਨੂੰ ਰੋਕਣ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਵਿੱਚ ਨਾਕਾਮ ਰਹੇ ਹਨ।

Advertisement

ਸ੍ਰੀ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਵੱਲੋਂ ਸਖ਼ਤ ਮਿਹਨਤੀ ਮਜ਼ਹਬੀ ਭਾਈਚਾਰੇ ਦਾ ਅਪਮਾਨ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀਆਂ ਭਾਈਚਾਰੇ ਖ਼ਿਲਾਫ਼ ਭੜਕਾਊ ਤੇ ਅਪਮਾਨ ਕਰਨ ਵਾਲੀਆਂ ਟਿੱਪਣੀਆਂ ਤੋਂ ਉਨ੍ਹਾਂ ਦੀ ਜਗੀਰਦਾਰੀ ਸੋਚ ਝਲਕਦੀ ਹੈ| ਸੁਖਬੀਰ ਸਿੰਘ ਬਾਦਲ ਨੇ ਕਲਸ, ਸੋਹਲ, ਝਬਾਲ ਖਾਮ ਤੇ ਝਬਾਲ ਪੁਖ਼ਤਾ ਸਮੇਤ ਅਨੇਕਾਂ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਰਮਨੀਕ ਸਿੰਘ ਖਹਿਰਾ ਤੇ ਉਹਨਾਂ ਦੇ ਸਮਰਥਕਾਂ ਦੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਵੀ ਕਿਹਾ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਿਕੰਦਰ ਸਿੰਘ ਮਲੂਕਾ, ਐਨ ਕੇ ਸ਼ਰਮਾ, ਲਖਬੀਰ ਸਿੰਘ ਲੋਧੀਨੰਗਲ, ਡਾ. ਦਲਜੀਤ ਚੀਮਾ, ਸਤਨਾਮ ਸਿੰਘ ਰਾਹੀ, ਨਾਥ ਹਮੀਦੀ, ਸੁਰਜੀਤ ਸਿੰਘ ਗੜ੍ਹੀ, ਭੁਪਿੰਦਰ ਸਿੰਘ ਭਿੰਦਾ ਅਤੇ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ|

 

 

Advertisement
Show comments