ਪੱਤਰ ਪ੍ਰੇਰਕ
ਪਠਾਨਕੋਟ, 17 ਅਪਰੈਲ
ਸੁਜਾਨਪੁਰ ਦੇ ਨਜ਼ਦੀਕ ਪੈਂਦੇ ਪਿੰਡ ਮੁਰਾਦਪੁਰ ਵਿੱਚ ਪੈਟਰੋਲ ਪੰਪ ਨੇੜੇ ਸਕੂਟਰ ਤੋਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਦਨ ਲਾਲ (40) ਵਾਸੀ ਢਾਕੀ, ਪਠਾਨਕੋਟ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਇੰਚਾਰਜ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮਦਨ ਲਾਲ ਲੰਘੀ ਦੇਰ ਰਾਤ ਸੁੰਦਰਚੱਕ ਵਿੱਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਤੋਂ ਬਾਅਦ ਆਪਣੇ ਸਕੂਟਰ ’ਤੇ ਘਰ ਵਾਪਸ ਜਾ ਰਿਹਾ ਸੀ ਕਿ ਮੁਰਾਦਪੁਰ ਨੇੜੇ ਪੈਟਰੋਲ ਪੰਪ ਕੋਲ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ’ਤੇ ਡਿੱਗ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਸੁਰੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।