ਭੱਠਾ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ
ਭੱਠਿਆਂ ਉੱਪਰ ਕੰਮ ਕਰਦੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਮੰਗ ਪੱਤਰ ਗਾਇਬ ਹੋ ਜਾਣ ਕਾਰਨ ਉਨ੍ਹਾਂ ਵਿੱਚ ਰੋਸ ਹੈ। ਮਜ਼ਦੂਰਾਂ ਨੇ ਅੱਜ ਇੱਥੇ ਭੱਠੇ ਉੱਪਰ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ...
Advertisement
ਭੱਠਿਆਂ ਉੱਪਰ ਕੰਮ ਕਰਦੇ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਤਾ ਗਿਆ ਮੰਗ ਪੱਤਰ ਗਾਇਬ ਹੋ ਜਾਣ ਕਾਰਨ ਉਨ੍ਹਾਂ ਵਿੱਚ ਰੋਸ ਹੈ। ਮਜ਼ਦੂਰਾਂ ਨੇ ਅੱਜ ਇੱਥੇ ਭੱਠੇ ਉੱਪਰ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਹੱਲ ਕੀਤੀਆਂ ਗਈਆਂ ਤਾਂ ਪਹਿਲੀ ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਪਠਾਨਕੋਟ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਅਤੇ ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਸ਼ਿਵ ਕੁਮਾਰ ਨੇ ਦੱਸਿਆ ਕਿ ਭੱਠਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਮਜ਼ਦੂਰਾਂ ਨੇ 6 ਨਵੰਬਰ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ। ਪੰਦਰਾਂ ਦਿਨਾਂ ਦਾ ਇੰਤਜ਼ਾਰ ਕਰਨ ਬਾਅਦ ਇਸ ਸਬੰਧੀ ਜਦੋਂ ਲੰਘੇ ਕੱਲ੍ਹ ਡੀਸੀ ਦਫਤਰ ਜਾ ਕੇ ਮੰਗ ਪੱਤਰ ’ਤੇ ਕਾਰਵਾਈ ਬਾਰੇ ਪੁੱਛਿਆ ਤਾਂ ਕਾਫੀ ਚਾਰਾਜੋਈ ਕਰਨ ਬਾਅਦ ਮੰਗ ਪੱਤਰ ਦਾ ਹੀ ਕੋਈ ਪਤਾ ਨਾ ਲੱਗਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮੰਗ ਪੱਤਰ ਹੀ ਨਹੀਂ ਮਿਲ ਰਿਹਾ ਤਾਂ ਫਿਰ ਕਾਰਵਾਈ ਕਦੋਂ ਹੋਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਸੀ ਟੀ ਯੂ ਪੰਜਾਬ ਦੀ ਅਗਵਾਈ ਹੇਠ ਪਹਿਲੀ ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ, ਲੋੜ ਪਈ ਤਾਂ ਪੱਕਾ ਧਰਨਾ ਵੀ ਲਗਾਇਆ ਜਾਵੇਗਾ। ਧਰਨੇ ਦੀ ਤਿਆਰੀ ਲਈ ਭੱਠਿਆਂ ਉੱਪਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
Advertisement
Advertisement
